Thursday, April 23, 2026

Punjab

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 23, 2026 06:52 PM

— ਪੁਲਿਸ ਟੀਮਾਂ ਨੇ 73 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 85 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 418ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 93ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 93ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 252 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23, 392 ਹੋ ਗਈ ਹੈ।

ਇਸ ਤੋਂ ਇਲਾਵਾ 73 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 85 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 418ਵੇਂ ਦਿਨ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3 ਕਿਲੋ ਭੁੱਕੀ, 3580 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 418 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60, 334 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਅਤੇ ਹਰਿਆਣਾ ਦੇ 84 ਜੱਜਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਬੈਂਸ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ