Friday, April 24, 2026

Punjab

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 07:28 PM

— ਪੁਲਿਸ ਟੀਮਾਂ ਨੇ 87 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 92 ਨੂੰ ਪੁੱਛ ਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੱੁਧ ਦੇ 419ਵੇਂ ਦਿਨ 126 ਨਸ਼ਾ ਤਸਕਰ 1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 94ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 602 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘‘ਗੈਂਗਸਟਰਾਂ ਤੇ ਵਾਰ’’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 94ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23, 680 ਹੋ ਗਈ ਹੈ।

ਇਸ ਤੋਂ ਇਲਾਵਾ, 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 92 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ 419ਵੇਂ ਦਿਨ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 992 ਗ੍ਰਾਮ ਹੈਰੋਇਨ, 2564 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 418 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60, 596 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ 'ਚ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ