Saturday, May 23, 2026
ਤਾਜਾ ਖਬਰਾਂ

Punjab

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 23, 2026 07:18 PM

— ਪੁਲਿਸ ਟੀਮਾਂ ਨੇ 101 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 12 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 448ਵੇਂ ਦਿਨ 12.4 ਕਿਲੋ ਹੈਰੋਇਨ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 23 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 488 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 123ਵੇਂ ਦਿਨ ਪੁਲਿਸ ਟੀਮਾਂ ਨੇ 222 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31, 430 ਹੋ ਗਈ ਹੈ।

ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 448ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.4 ਕਿਲੋਗ੍ਰਾਮ ਹੈਰੋਇਨ, 279 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 448 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65, 306 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੱਤ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਐਡਵਾਈਜ਼ਰੀ ਜਾਰੀ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ - ਐਡਵੋਕੇਟ ਧਾਮੀ

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਫੌਜੀ ਜਵਾਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਈਡੀ ਨੇ ਪੰਜਾਬ ਦੇ ਵੱਡੇ ਬਿਲਡਰ ਅਜੈ ਸਹਿਗਲ ਨੂੰ ਕੀਤਾ ਗ੍ਰਿਫ਼ਤਾਰ

ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ

ਕਲਯੁਗੀ ਮਾਂ ਨੇ ਆਪਣੀ ਹੀ 21 ਮਹੀਨੇ ਦੀ ਧੀ ਦਾ ਕੀਤਾ ਕਤਲ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ