Thursday, May 28, 2026
ਤਾਜਾ ਖਬਰਾਂ
ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 28, 2026 07:56 PM

*— ਪੁਲਿਸ ਟੀਮਾਂ ਨੇ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 16 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 453ਵੇਂ ਦਿਨ 50 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32, 397 ਹੋ ਗਈਆਂ।

ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 453ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 935 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 6000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 453 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65, 646 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਫਰੀਦਕੋਟ ਦੇ NRI ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਨੇ ਮਾਊਂਟ ਐਵਰੇਸਟ ਕੀਤਾ ਸਰ

ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਨਸ਼ੇ ਦੀ ਹਾਲਤ 'ਚ ਨੌਜਵਾਨ ਅਤੇ ਇੱਕ ਜਵਾਨ ਕੁੜੀ ਦੀ ਵੀਡੀਓ ਵਾਇਰਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ