Saturday, May 30, 2026

Punjab

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 30, 2026 07:46 PM

— ਪੁਲਿਸ ਟੀਮਾਂ ਨੇ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 16 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 455ਵੇਂ ਦਿਨ 38 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

130ਵੇਂ ਦਿਨ ਪੁਲਿਸ ਟੀਮਾਂ ਨੇ 235 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32, 788 ਹੋ ਗਈਆਂ।

ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 455ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 112 ਗ੍ਰਾਮ ਹੈਰੋਇਨ, 61 ਕਿਲੋ ਭੁੱਕੀ, 60 ਨਸ਼ੀਲੀਆਂ ਗੋਲੀਆਂ ਅਤੇ 3060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 455 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65, 824 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਚੁੱਕ ਰਹੀ ਸਵਾਲ: CM ਮਾਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

'ਆਪ' ਵਿਧਾਇਕ ਪਠਾਨਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ PTM ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; CM ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ