Sunday, May 31, 2026

Punjab

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 31, 2026 06:37 PM

*— ਪੁਲਿਸ ਟੀਮਾਂ ਨੇ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 12 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*

ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32, 927 ਹੋ ਗਈਆਂ।

ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ: ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਭਗਵੰਤ ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਚੁੱਕ ਰਹੀ ਸਵਾਲ: CM ਮਾਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ