Tuesday, June 02, 2026

Punjab

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 02, 2026 07:18 PM

*— ਪੁਲਿਸ ਟੀਮਾਂ ਨੇ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 10 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 458ਵੇਂ ਦਿਨ 91 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 2 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 133ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

133ਵੇਂ ਦਿਨ ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33, 340 ਹੋ ਗਈਆਂ।

ਇਸ ਤੋਂ ਇਲਾਵਾ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 458ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 910 ਗ੍ਰਾਮ ਹੈਰੋਇਨ, 285 ਨਸ਼ੀਲੀਆਂ ਗੋਲੀਆਂ ਅਤੇ 5.07 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 458 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66, 282 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ, ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹੈ ਮੁੱਦਾ - ਕਟਾਰੂਚੱਕ

ਕੈਬਨਿਟ ਮੰਤਰੀ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕ੍ਰੈਡਿਟ ਕਾਰਡ ਪਾਲਿਸੀ ਬਦਲੀ

ਵੱਡੀ ਖ਼ਬਰ: ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਧਮਾਕਾ