Sunday, June 07, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 07, 2026 07:36 PM

— ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 463ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34, 813 ਹੋ ਗਈਆਂ।

ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 463ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 279 ਨਸ਼ੀਲੀਆਂ ਗੋਲੀਆਂ ਅਤੇ 3450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 463 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67, 121 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ - ਨਾਇਬ ਸਿੰਘ ਸੈਣੀ

ਪੰਜਾਬ ਦੇ ਕਿਸਾਨ ਕੱਲ੍ਹ ਨੂੰ 17 ਜ਼ਿਲ੍ਹਿਆਂ ਵਿੱਚ ਕਰਨਗੇ ਰੋਸ ਪ੍ਰਦਰਸ਼ਨ

ਇੱਕ ਪਿਓ ਆਪਣੀ ਧੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ, ਪੜ੍ਹੋ ਕੀ ਹੈ ਮਾਮਲਾ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਖੁੱਡੀਆਂ

SCਕਮਿਸ਼ਨ ਨੇ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ JP ਨੱਡਾ ਨਾਲ ਕੀਤੀ ਮੁਲਾਕਾਤ