Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 07:48 PM

— ਪੁਲਿਸ ਟੀਮਾਂ ਨੇ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 24 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 464ਵੇਂ ਦਿਨ 81 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35, 076 ਹੋ ਗਈਆਂ।

ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 464ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 373 ਗ੍ਰਾਮ ਹੈਰੋਇਨ, 2.2 ਕਿਲੋ ਗਾਂਜਾ, 256 ਨਸ਼ੀਲੀਆਂ ਗੋਲੀਆਂ ਅਤੇ 7.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 464 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67, 295 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ