Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 06:27 PM

— ਪੁਲਿਸ ਟੀਮਾਂ ਨੇ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, ਇੱਕ ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 475ਵੇਂ ਦਿਨ 57 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38, 390 ਹੋ ਗਈਆਂ।

ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 475ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 97 ਗ੍ਰਾਮ ਹੈਰੋਇਨ, 2 ਕਿਲੋ ਭੁੱਕੀ, 276 ਨਸ਼ੀਲੀਆਂ ਗੋਲੀਆਂ ਅਤੇ 1.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 475 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68, 981 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਭੀਖੀ ਵਿੱਚ ਦੁਜੀ ਵਾਰ ਟੁੱਟੀ ਨਹਿਰ: ਵੱਡੀਆਂ ਤਰੇੜਾਂ ਆਈਆਂ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ