Sunday, June 21, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 07:32 PM

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 477ਵੇਂ ਦਿਨ 3.2 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 21 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 152ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

152ਵੇਂ ਦਿਨ ਪੁਲਿਸ ਟੀਮਾਂ ਨੇ 312 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ 5 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39, 083 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 16 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 477ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.2 ਕਿਲੋ ਹੈਰੋਇਨ, 18 ਕਿਲੋ ਭੁੱਕੀ, 848 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 475 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 69, 354 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ

ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ