Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 08:12 PM

*— ਪੁਲਿਸ ਟੀਮਾਂ ਨੇ 297 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
*— ਯੁੱਧ ਨਸ਼ਿਆਂ ਵਿਰੁੱਧ ਦੇ 488ਵੇਂ ਦਿਨ 79 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 2 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 565 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

163ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 303 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42, 830 ਹੋ ਗਈਆਂ।

ਇਸ ਤੋਂ ਇਲਾਵਾ 297 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 488ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 364 ਗ੍ਰਾਮ ਹੈਰੋਇਨ, 94 ਕਿਲੋ ਭੁੱਕੀ, 597 ਨਸ਼ੀਲੀਆਂ ਗੋਲੀਆਂ ਅਤੇ 1300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 488 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71, 137 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ