Friday, July 03, 2026
ਤਾਜਾ ਖਬਰਾਂ
ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

Punjab

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 08:15 PM

*— ਪੁਲਿਸ ਟੀਮਾਂ ਨੇ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 489ਵੇਂ ਦਿਨ 2.1 ਹੈਰੋਇਨ ਸਮੇਤ 187 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

164ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43, 127 ਹੋ ਗਈਆਂ।

ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 489ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 187 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 712 ਨਸ਼ੀਲੀਆਂ ਗੋਲੀਆਂ ਅਤੇ 22, 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 489 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71, 538 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ: ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ