Sunday, August 02, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

Punjab

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 02, 2026 06:32 PM

*— ਪੁਲਿਸ ਟੀਮਾਂ ਨੇ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ *
*— ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 2 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55, 539 ਗ੍ਰਿਫ਼ਤਾਰੀਆਂ ਹੋਈਆਂ ਹਨ ।

ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 519ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 4.5 ਕਿਲੋ ਭੁੱਕੀ, 443 ਨਸ਼ੀਲੀਆਂ ਗੋਲੀਆਂ ਅਤੇ 12, 320 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 519 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 237 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?

ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ "ਮੁੰਗੇਰੀ ਲਾਲ ਦੇ ਹਸੀਨ ਸਪਨੇ": ਮੰਤਰੀ ਗੋਇਲ

ਪੰਜਾਬ BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਆਈ ਧਮਾਕੇ ਵਰਗੀ ਆਵਾਜ਼

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ