Friday, August 07, 2026

Punjab

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 07:53 PM

*— ਪੁਲਿਸ ਟੀਮਾਂ ਨੇ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁਧ ਦੇ 524ਵੇਂ ਦਿਨ 23.5 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 7 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

199ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 429 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57, 767 ਹੋ ਗਈਆਂ।

ਇਸ ਤੋਂ ਇਲਾਵਾ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 524ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 23.5 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ, 11 ਕਿਲੋ ਭੁੱਕੀ, 370 ਨਸ਼ੀਲੀਆਂ ਗੋਲੀਆਂ ਅਤੇ 8950 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 524 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਜਣੇ 21 ਕਿਲੋ ਹੈਰੋਇਨ, ICE ਅਤੇ ਪਿਸਤੌਲ ਸਮੇਤ ਕਾਬੂ

ਸੁਖਬੀਰ ਬਾਦਲ ਅਤੇ PM ਮੋਦੀ ਮਿਲਣੀ: ਕੀ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

ਰੇਲਵੇ ਟਰੈਕ 'ਤੇ ਕਾਰ ਖੜ੍ਹੀ ਕਰਨ ਵਾਲਾ ASI ਸਸਪੈਂਡ

ਘੱਟ ਗਿਣਤੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਉਠਾਇਆ ਜਾਵੇਗਾ: ਜਤਿੰਦਰ ਮਸੀਹ ਗੌਰਵ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਸੱਤ ਮਹੀਨਿਆਂ ਵਿੱਚ NDPS ਐਕਟ ਤਹਿਤ 1201 ਮਾਮਲੇ ਦਰਜ, 1,440 ਨਸ਼ਾ ਤਸਕਰ ਗ੍ਰਿਫ਼ਤਾਰ

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਮੁੱਦੇ 'ਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ