Saturday, April 11, 2026

Punjab

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

April 11, 2026 07:16 PM

*— ਪੁਲਿਸ ਟੀਮਾਂ ਨੇ 72 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 69 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 406ਵੇਂ ਦਿਨ 1.8 ਕਿਲੋ ਹੈਰੋਇਨ ਸਮੇਤ 104 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20, 395 ਹੋ ਗਈ ਹੈ।

ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 406ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 18 ਕਿਲੋ ਗਾਂਜਾ, 1486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 406 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58, 290 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ