Monday, April 13, 2026

Punjab

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 13, 2026 06:43 PM

*— ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 81 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 408ਵੇਂ ਦਿਨ 8.3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

83ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20, 843 ਹੋ ਗਈਆਂ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 81 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 408ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ, 5528 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 408 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58, 630 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ - ਐਡਵੋਕੇਟ ਧਾਮੀ

ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ: ਹਰਪਾਲ ਚੀਮਾ

ਬੇਅਦਬੀ ਵਿਰੋਧੀ ਸਖ਼ਤ ਬਿੱਲ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ ਦੇ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ