Thursday, April 16, 2026

Punjab

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 16, 2026 08:12 PM

*— ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 171 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 411ਵੇਂ ਦਿਨ 128 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21, 652 ਹੋ ਗਈਆਂ।

ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 411ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 998 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 21 ਕਿਲੋ ਭੁੱਕੀ, 616 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 411 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59, 175 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ISI ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

“ਆਮ ਘਰਾਂ ਦਾ ਕਾਕਾ” ਖਾਸ ਲੋਕਾਂ ਦੀ ਸੇਵਾ ਵਿੱਚ ਮਸ਼ਰੂਫ ਭਗਵੰਤ ਮਾਨ ਦੀ ਆਪ ਸਰਕਾਰ ਦਾ ਚਾਰ ਸਾਲਾ ਲੋਕ ਵਿਰੋਧੀ ਰਾਜ

ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ