Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 07:59 PM

*— ਪੁਲਿਸ ਟੀਮਾਂ ਨੇ 64 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 79 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 420ਵੇਂ ਦਿਨ 6.2 ਕਿਲੋਗ੍ਰਾਮ ਹੈਰੋਇਨ ਸਮੇਤ 96 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23, 989 ਹੋ ਗਈਆਂ।

ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 420ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 415 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ, ਸਿਰਫ 420 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60, 728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ