Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 20, 2026 06:58 PM

— ਪੰਜ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 15, 000 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ; 1244 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 476ਵੇਂ ਦਿਨ 103 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 20 ਜੂਨ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 93, 927 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ ਕੁੱਲ 38, 738 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1, 976 ਜ਼ਿੰਦਾ ਕਾਰਤੂਸਾਂ ਤੇ 209 ਮੈਗਜ਼ੀਨਾਂ ਸਮੇਤ 716 ਹਥਿਆਰ, 187 ਤੇਜ਼ਧਾਰ ਹਥਿਆਰ ਅਤੇ 12 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 15, 825 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18, 042 ਵਿਅਕਤੀਆਂ ਨੂੰ ਤਸਦੀਕ ਅਤੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 1, 244 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

151ਵੇਂ ਦਿਨ ਪੁਲਿਸ ਟੀਮਾਂ ਨੇ 575 ਛਾਪੇਮਾਰੀਆਂ ਕੀਤੀਆਂ ਜਿਸ ਦੇ ਚਲਦਿਆਂ 348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 125 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਇਸੇ ਜੋਸ਼ ਅਤੇ ਮੁਸਤੈਦੀ ਨਾਲ ਜਾਰੀ ਰਹੇਗੀ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਂਧ" ਨੂੰ 476ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ, 1308 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6756 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 476 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 69, 201 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ