Tuesday, October 27, 2026
ਤਾਜਾ ਖਬਰਾਂ
• ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ • ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

Punjab

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 06:41 PM

- *ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ*
- *ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਪਿੰਡ ਸਿੰਘੋਕੀ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਪਿਸਤੌਲਾਂ ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦੇ ਮੋਟਰਸਾਈਕਲ ਜਿਸ ਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੁਲਿਸ ਤੋਂ ਬਚਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਨੂੰ ਪਹੁੰਚਾਉਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਹਥਿਆਰਾਂ ਨੂੰ ਅੱਗੇ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤਾ ਜਾਣਾ ਸੀ।

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਲਜੀਤ ਸਿੰਘ ਅਤੇ ਅਰਸ਼ਦੀਪ ਸਿੰਘ, ਆਪਣੇ ਸਾਥੀ ਗੁਰਜੰਟ ਸਿੰਘ ਦੇ ਨਾਲ, ਰਾਮਦਾਸ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਦੂਜੀ ਧਿਰ ਨੂੰ ਡਿਲੀਵਰੀ ਕਰਨ ਲਈ ਇੱਕ ਕਾਲੇ ਮੋਟਰਸਾਈਕਲ 'ਤੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਛਾਪਾ ਮਾਰਿਆ ਅਤੇ ਵੇਰਕਾ ਬਾਈਪਾਸ 'ਤੇ ਫਤਿਹਗੜ੍ਹ ਸ਼ੁਕਰਚੱਕ ਅੰਡਰ-ਬ੍ਰਿਜ ਦੇ ਨੇੜੇ ਤਿੰਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 10 ਵਿਦੇਸ਼ੀ .30 ਬੋਰ ਪਿਸਤੌਲ ਬਰਾਮਦ ਕੀਤੇ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1ਏ), 25(1ਬੀ), 25(7) ਅਤੇ 25(8), ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 61(2) ਤੇ 111 ਤਹਿਤ ਮਿਤੀ 27-10-2026 ਨੂੰ ਐਫਆਈਆਰ ਨੰਬਰ 70 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਮੁੱਖ ਮੰਤਰੀ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਵਾਜਬ ਨਾ ਹੋਣ ਦੀ ਗੱਲ ਕਹਿ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ: ਹਰਸਿਮਰਤ ਬਾਦਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਅੰਤਰ-ਜ਼ਿਲ੍ਹਾ ਸਨੈਚਿੰਗ ਗਿਰੋਹ ਦਾ ਪਰਦਾਫ਼ਾਸ਼; ਚਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ