Friday, August 14, 2026

Punjab

ਗ੍ਰਹਿ ਮੰਤਰਾਲੇ ਵੱਲੋਂ PSM ਅਤੇ MSM ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 14, 2026 06:41 PM

- *ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ*

ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ਡੀਐਸਪੀ ਜਹਾਨ ਖੇਲਾਂ ਜਸਵੀਰ ਸਿੰਘ, ਉਨ੍ਹਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਸ਼ਪਾਲ ਸਿੰਘ, ਇੰਸਪੈਕਟਰ ਨਿਰਮਲ ਸਿੰਘ ਅਤੇ ਏਐਸਆਈ ਨਿਰਮਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

ਇਨ੍ਹਾਂ ਸਨਮਾਨਾਂ ਨੂੰ ਉਨ੍ਹਾਂ ਦੇ ਸਮਰਪਣ, ਪੇਸ਼ੇਵਰਤਾ ਅਤੇ ਮਿਸਾਲੀ ਸੇਵਾ ਦਾ ਮਾਣਮੱਤਾ ਸਨਮਾਨ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ।

ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਮਹੱਤਵਪੂਰਨ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, CM ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਨੌਜਵਾਨ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ

ਸੀਨੀਅਰ ਅਕਾਲੀ ਆਗੂ ਜਗਵਿੰਦਰ ਡੇਹਲੇਵਾਲ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਕਟਾਰੂਚੱਕ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਤਾ ਸਮਰਥਨ