Tuesday, October 20, 2026
ਤਾਜਾ ਖਬਰਾਂ
• ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ • ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ • ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ

PUNJAB NEWS EXPRESS | October 20, 2026 01:15 AM

ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਦੇ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਭਾਜਪਾ: ਢਿੱਲੋਂ
ਚੰਡੀਗੜ੍ਹ:  ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਗੰਭੀਰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ, ਸੰਗਰੂਰ ਜ਼ਿਲ੍ਹੇ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਮਾੜੀ ਪੰਨਵਾਂ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਲੋਕਾਂ ਵਿੱਚ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਆਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਉਮੀਦ ਦੀ ਨਵੀਂ ਕਿਰਨ ਜਾਗੀ ਹੈ। ਉਨ੍ਹਾਂ ਇਸ ਪਹਿਲਕਦਮੀ ਲਈ ਅਮਿਤ ਸ਼ਾਹ ਦਾ ਧੰਨਵਾਦ ਕੀਤਾ।

ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਸ. ਭੀਮ ਸਿੰਘ ਫੌਜੀ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਪ੍ਰਭਾਵਿਤ ਪਰਿਵਾਰ ਚਾਹੁੰਦੇ ਹਨ ਕਿ ਨਸ਼ਿਆਂ ਦੇ ਖ਼ਿਲਾਫ਼ ਠੋਸ ਕਾਰਵਾਈ ਹੋਵੇ ਅਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਨੂੰ ਉਮੀਦ ਹੈ ਕਿ ਗ੍ਰਹਿ ਮੰਤਰੀ ਦੀ ਦਖ਼ਲਅੰਦਾਜ਼ੀ ਨਾਲ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਅੱਗੇ ਵਧਾਇਆ ਜਾਵੇਗਾ।

ਢਿੱਲੋਂ ਨੇ ਪੰਜਾਬ ਦੀ 'ਆਪ' ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਸੂਬਾ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਲੋਕ ਇਨਸਾਫ਼ ਦੀ ਉਮੀਦ ਲੈ ਕੇ ਬੈਠੇ ਹਨ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦੇਸ਼ ਦੌਰਿਆਂ ’ਤੇ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਬਿਆਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਤੀਜੇ ਦੇਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਇੱਕ ਪਾਸੇ ਪੰਜਾਬ ਦੇ ਪਰਿਵਾਰ ਨਸ਼ਿਆਂ ਦੀ ਮਾਰ ਨਾਲ ਜੂਝ ਰਹੇ ਹਨ, ਜਦਕਿ ਦੂਜੇ ਪਾਸੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਲਗਾਤਾਰ ਸਵਾਲ ਉੱਠ ਰਹੇ ਹਨ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ। ਇਸੇ ਉਦੇਸ਼ ਤਹਿਤ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦਾ ਸੰਕਲਪ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ, ਪਰਿਵਾਰਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਨ ਲਈ ਸਖ਼ਤ ਕਾਰਵਾਈ, ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਤੋੜਨ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਢਿੱਲੋਂ ਨੇ ਭਰੋਸਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਵਚਨਬੱਧਤਾ ’ਤੇ ਕਾਇਮ ਰਹੇਗੀ।

 

Have something to say? Post your comment

google.com, pub-6021921192250288, DIRECT, f08c47fec0942fa0

Punjab

ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ