Friday, August 07, 2026

Punjab

ਘੱਟ ਗਿਣਤੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਉਠਾਇਆ ਜਾਵੇਗਾ: ਜਤਿੰਦਰ ਮਸੀਹ ਗੌਰਵ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 05:00 PM

- ਜ਼ਿਲ੍ਹਾ ਪ੍ਰਸ਼ਾਸਨ ਨੂੰ ਕਬਰਿਸਤਾਨਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਅਤੇ ਲੋੜ ਪੈਣ 'ਤੇ ਨਵੀਆਂ ਥਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼
- ਘੱਟ ਗਿਣਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣੀਆਂ, ਵਿਭਾਗਾਂ ਨੂੰ ਤੁਰੰਤ ਨਿਪਟਾਰਾ ਕਰਨ ਲਈ ਕਿਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ (ਹਰਜਿੰਦਰ ਸਿੰਘ ਭੱਟੀ): ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਨੇ ਅੱਜ ਇੱਥੇ ਕਿਹਾ ਕਿ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਦੇ ਵਿੱਦਿਅਕ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ, ਮੋਹਾਲੀ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਹੱਲ ਕੀਤਾ ਜਾਣਾ ਚਾਹੀਦਾ ਹੈ।

ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ ਕਬਰਿਸਤਾਨਾਂ ਦੀ ਸਹੀ ਸਾਂਭ-ਸੰਭਾਲ ਯਕੀਨੀ ਬਣਾਉਣ ਅਤੇ ਜਿੱਥੇ ਜਗ੍ਹਾ ਦੀ ਘਾਟ ਹੈ, ਉੱਥੇ ਨਵੀਆਂ ਥਾਵਾਂ ਦੀ ਪਛਾਣ ਅਤੇ ਪੜਚੋਲ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸ੍ਰੀ ਮਸੀਹ ਨੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਹੇਠਲੇ ਪੱਧਰ 'ਤੇ ਲੰਬੇ ਸਮੇਂ ਤੱਕ ਨਿਪਟਾਰਾ ਨਹੀਂ ਹੁੰਦਾ ਤਾਂ ਉਹ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਘੱਟ ਗਿਣਤੀਆਂ ਦੇ ਹੱਕਾਂ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਹੁਣ ਤੱਕ ਸੂਬੇ ਦੇ 19 ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕਾ ਹੈ, ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ 'ਤੇ ਹੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨੂੰ ਘੱਟ ਗਿਣਤੀ ਭਾਈਚਾਰੇ ਦੀਆਂ ਮੰਗਾਂ ਅਤੇ ਸਮੱਸਿਆਵਾਂ ਪ੍ਰਤੀ ਹੋਰ ਸੰਵੇਦਨਸ਼ੀਲ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਐਸ.ਪੀ. (ਹੈੱਡਕੁਆਰਟਰ) ਸ੍ਰੀ ਮੋਹਿਤ ਅਗਰਵਾਲ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਬਨੂੜ ਸ੍ਰੀਮਤੀ ਰਮਨਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀ ਨਵਦੀਪ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਜ਼ਿਲ੍ਹਾ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਅਫ਼ਸਰ ਸ੍ਰੀ ਅਸ਼ੀਸ਼ ਕਟਾਰੀਆ, ਤਹਿਸੀਲਦਾਰ, ਬੀ.ਡੀ.ਪੀ.ਓ., ਕਾਰਜ ਸਾਧਕ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰੇਲਵੇ ਟਰੈਕ 'ਤੇ ਕਾਰ ਖੜ੍ਹੀ ਕਰਨ ਵਾਲਾ ASI ਸਸਪੈਂਡ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਸੱਤ ਮਹੀਨਿਆਂ ਵਿੱਚ NDPS ਐਕਟ ਤਹਿਤ 1201 ਮਾਮਲੇ ਦਰਜ, 1,440 ਨਸ਼ਾ ਤਸਕਰ ਗ੍ਰਿਫ਼ਤਾਰ

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਮੁੱਦੇ 'ਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼