Saturday, October 24, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | October 24, 2026 04:18 PM

- ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 24 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂਸਰ ਸਾਹਿਬ, ਮਾਦੋਕੇ ਬਰਾੜ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਬੀਬੀ ਬਲਵਿੰਦਰ ਕੌਰ ਲੋਪੋਕੇ ਦੇ ਉਪਰਾਲੇ ਨਾਲ ਕਰਵਾਏ ਗਏ ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ, ਨੌਜਵਾਨ ਪੀੜ੍ਹੀ ਅੰਦਰ ਸਿੱਖੀ ਪ੍ਰਤੀ ਚੇਤਨਾ ਪੈਦਾ ਕਰਨ ਅਤੇ ਅੰਮ੍ਰਿਤਧਾਰੀ ਜੀਵਨ ਜਾਚ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਚਲਦਾ ਵਹੀਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਹਰ ਹਲਕੇ ਵਿਚ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਮੀਰੀ ਪੀਰੀ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਖਾਲਸਾ ਮਾਰਚ ਆਰੰਭ ਕਰਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਅੱਜ ਦੀ ਵੱਡੀ ਸਮੱਸਿਆ ਨੌਜਵਾਨਾਂ ਦਾ ਨਸ਼ਿਆਂ ਵਿਚ ਗ਼ਲਤਾਨ ਹੋਣਾ ਹੈ। ਪੰਜਾਬ ਦੀ ਨੌਜਵਾਨੀ ਨੂੰ ਅਜਿਹੇ ਮਾਰੂ ਹਮਲੇ ਤੋਂ ਬਚਾਉਣ ਲਈ ਧਾਰਮਿਕ, ਸਮਾਜਿਕ ਅਤੇ ਪਰਿਵਾਰਕ ਪੱਧਰ ’ਤੇ ਸਾਂਝੇ ਯਤਨ ਕਰਨ ਦੀ ਲੋੜ ਹੈ। ਇਸੇ ਮੰਤਵ ਨਾਲ ਪਿੰਡ-ਪਿੰਡ ਗੁਰਮਤਿ ਦੀ ਆਵਾਜ਼ ਬੁਲੰਦ ਕਰਨ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਲੜ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵੀਚਾਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ, ਸਦਾਚਾਰ ਅਤੇ ਸਰਬੱਤ ਦੇ ਭਲੇ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਜੀਵਨ ਵਿਚ ਅੰਮ੍ਰਿਤ ਦੀ ਮਹੱਤਤਾ, ਗੁਰਮਤਿ ਰਹਿਣੀ ਅਤੇ ਸਿੱਖੀ ਸਿਧਾਂਤਾਂ ਦੀ ਪਾਲਣਾ ਅਹਿਮ ਹੈ ਅਤੇ ਇਸ ਬਾਰੇ ਜਾਗਰੂਕਤਾ ਪੈਦਾ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਅਧਿਆਤਮਕ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਨੂੰ ਗੁਰਮਤਿ ਅਨੁਸਾਰ ਢਾਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਸਮੇਂ 133 ਪ੍ਰਾਣੀਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਣੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਭਾਜਪਾ ਹਮੇਸ਼ਾ ਕਿਸਾਨ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ: ਹਰਪਾਲ ਚੀਮਾ

ਅਸ਼ੀਰਵਾਦ ਸਕੀਮ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਹਰਿਆਣਾ ਦੇ ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ, ਬਿਜਲੀ ਸਪਲਾਈ ਬਹਾਲ ਕਰਨ ਦਾ ਕੰਮ ਤੁਰੰਤ ਹੋਵੇਗਾ ਸ਼ੁਰੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ - ਭਗਵੰਤ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ