Friday, May 17, 2024

Punjab

ਚਾਲੂ ਵਿਦਿਅਕ ਵਰ੍ਹੇ ਤੋਂ  ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਸਿੰਘ ਬੈਂਸ

PUNJAB NEWS EXPRESS | April 16, 2023 05:32 PM

ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ  ਪਾਠ ਪੁਸਤਕ ਵਿੱਚ ਸ਼ਾਮਲ
ਚੰਡੀਗੜ੍ਹ, : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ  ਵਿਦਿਆਰਥੀਆਂ ਨੂੰ  ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।

ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ