Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 04:18 PM

ਚੰਡੀਗੜ੍ਹ, 26 ਅਗਸਤ : ਚੀਨੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੇ ਪਹਿਲਾਂ ਹੀ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਸੀ। ਹੁਣ ਚੀਨੀ ਦੇ ਬਦਲ ਵਜੋਂ ਗੁੜ ਦੀ ਵਧ ਰਹੀ ਵਰਤੋਂ ਕਾਰਨ ਇਸ ਦੀਆਂ ਕੀਮਤਾਂ ਵਿੱਚ ਵੀ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਖਪਤਕਾਰਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਦੇਸੀ ਗੁੜ ਦਾ ਭਾਅ 70 ਰੁਪਏ ਤੋਂ ਵਧ ਕੇ ਕਰੀਬ 90 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਆਮ ਗੁੜ ਵੀ 50 ਰੁਪਏ ਤੋਂ ਵਧ ਕੇ ਲਗਭਗ 70 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।

ਖੰਡ ਵਪਾਰੀ ਹਰਪਿੰਦਰ ਮੁਤਾਬਕ ਚੀਨੀ ਦੇ ਮਹਿੰਗੇ ਹੋਣ ਨਾਲ ਲੋਕਾਂ ਨੇ ਗੁੜ ਵੱਲ ਰੁਖ਼ ਕੀਤਾ ਹੈ, ਜਿਸ ਕਾਰਨ ਇਸ ਦੀ ਮੰਗ ਵਧ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵੀਂ ਗੰਨੇ ਦੀ ਫਸਲ ਆਉਣ ਅਤੇ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੱਕ ਗੁੜ ਦੀਆਂ ਕੀਮਤਾਂ ’ਤੇ ਦਬਾਅ ਬਣਿਆ ਰਹਿ ਸਕਦਾ ਹੈ।

ਚੀਨੀ ਤੋਂ ਬਾਅਦ ਗੁੜ ਦੇ ਮਹਿੰਗਾ ਹੋਣ ਨਾਲ ਸਭ ਤੋਂ ਵੱਡਾ ਝਟਕਾ ਆਮ ਖਪਤਕਾਰ ਨੂੰ ਲੱਗ ਰਿਹਾ ਹੈ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ’ਤੇ ਵੱਧਦਾ ਖਰਚਾ ਘਰੇਲੂ ਬਜਟ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਜਿੱਥੇ ਪਹਿਲਾਂ ਖਾਣ-ਪੀਣ ਵਾਲੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਭਾਰੀ ਭੀੜ ਰਹਿੰਦੀ ਸੀ, ਉੱਥੇ ਹੁਣ ਗਾਹਕਾਂ ਦੀ ਗਿਣਤੀ ਘੱਟ ਹੋਣ ਲੱਗੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਵਧਦੀ ਮਹਿੰਗਾਈ ਕਾਰਨ ਲੋਕ ਬਾਹਰ ਖਾਣ-ਪੀਣ ਤੋਂ ਪਹਿਲਾਂ ਵੀ ਸੋਚਣ ਲਈ ਮਜਬੂਰ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਆਈ ਥਾਈਲੈਂਡ ਦੀ 34 ਸਾਲਾ ਮਹਿਲਾ ਨਸ਼ੇ ਦੀ ਲਤ ਦਾ ਹੋਈ ਸ਼ਿਕਾਰ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ