Tuesday, May 14, 2024

Punjab

ਚੇਤਨ ਸਿੰਘ ਜੌੜਾਮਾਜਰਾ ਨੇ ਨੌਜਵਾਨ ਕਿਸਾਨ ਦੀ ਮੌਤ ਨੂੰ ਮੰਦਭਾਗਾ ਦੱਸਿਆ

PUNJAB NEWS EXPRESS | February 22, 2024 08:53 AM

ਪਟਿਆਲਾ/ਸਮਾਣਾ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਢਾਬੀ ਗੁੱਜਰਾਂ/ਖਨੌਰੀ ਬਾਰਡਰ ਵਿਖੇ ਨੌਜਵਾਨ ਕਿਸਾਨ ਦੀ ਹੋਈ ਮੌਤ ਨੂੰ ਮੰਦਭਾਗਾ ਦੱਸਦਿਆਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੇ ਸੂਬੇ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਨੂੰ ਸੁਰੱਖਿਅਤ ਕਰਨ ਦੀ ਲੜਾਈ ਲੜ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਕੇ ਮੁਕਰ ਰਹੀ ਹੈ, ਜਦਕਿ ਸੰਵਿਧਾਨ ਤੇ ਸੁਪਰੀਮ ਕੋਰਟ ਨੇ ਵੀ ਸ਼ਾਂਤਮਈ ਪ੍ਰਦਰਸ਼ਨ ਨੂੰ ਜਾਇਜ਼ ਕਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਹਰਿਅਣਾ ਸਰਕਾਰ ਕਿਸਾਨਾਂ ਉਪਰ ਅੱਤਿਆਚਾਰ ਕਰ ਰਹੀ ਹੈ, ਜਿਸ ਦੀ ਉਹ ਘੋਰ ਨਿੰਦਾ ਕਰਦੇ ਹਨ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮਦਰਦੀ ਜਖ਼ਮੀ ਹੋਏ ਤੇ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰ ਦੇ ਨਾਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ