Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 07:56 PM

* ਸਕੀਮ ਦਾ ਲਾਭ ਲੈਣ ਲਈ ਲੋੜਵੰਦ ਕਿਸਾਨ ਨੋਡਲ ਏਜੰਸੀ ਬਾਗਬਾਨੀ ਵਿਭਾਗ ਨਾਲ ਕਰ ਸਕਦੇ ਹਨ ਸੰਪਰਕ
* ਹੁਣ ਤੱਕ ਏਆਈਐਫ ਸਕੀਮ ਅਧੀਨ 34, 265 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ।

ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34, 265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7, 991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7, 496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ