Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 03:36 PM

ਲੁਧਿਆਣਾ, 24 ਅਗਸਤ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਿਕ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਸਜ਼ਾ ਕੱਟ ਰਹੇ ਵਿਅਕਤੀ ਨੂੰ ਨਿਯਮਾਂ ਮੁਤਾਬਕ ਪੈਰੋਲ ਮਿਲਣ ਦਾ ਅਧਿਕਾਰ ਹੁੰਦਾ ਹੈ। ਰਾਜਾ ਵੜਿੰਗ ਲੁਧਿਆਣਾ ਦੇ ਤਿੰਨ ਨੰਬਰ ਡਵੀਜ਼ਨ ਚੌਕ ਨੇੜੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ 39ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਆਪਣਾ ਪੱਖ ਰੱਖਿਆ।

ਇਸ ਮੌਕੇ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਪੈਸੇ ਲੈਣ ਦੇ ਦੋਸ਼ਾਂ ਨੂੰ ਵੀ ਗੰਭੀਰ ਮਾਮਲਾ ਦੱਸਿਆ ਅਤੇ ਕਿਹਾ ਕਿ ਅਜਿਹੇ ਦੋਸ਼ਾਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਸ਼ਹੀਦ ਰਾਧੇ ਸ਼ਾਮ ਮਲਹੋਤਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਵੀ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਜਲਦ ਹੀ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਵੀ ਬਣਾਇਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ