Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ.

PUNJAB NEWS EXPRESS5 | May 25, 2023 06:13 PM

• 780 ਲੱਖ ਰੁਪਏ ਆਵੇਗੀ ਅਨੁਮਾਨਿਤ ਲਾਗਤ
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।

ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: CM ਮਾਨ

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ 'ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ - ਕਿਹਾ ਕੋਈ ਭੂਤ-ਪ੍ਰੇਤ ਨਹੀਂ ?

CM ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ