Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਪੰਜਾਬ ਨਿਊਜ਼ ਐਕਸਪ੍ਰੈੱਸ | May 15, 2026 08:26 AM

ਸ੍ਰੀ ਅਨੰਦਪੁਰ ਸਾਹਿਬ, 15 ਮਈ 2026 : ਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਦੌਰਾਨ ਜਸਟਿਸ ਸੋਢੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਗੜਗੱਜ ਦੀ ਰਿਹਾਇਸ਼ ਦਫ਼ਤਰ ਵਿਖੇ ਪੁੱਜੇ ਅਤੇ ਦੋਵਾਂ ਨੇ ਮੁਲਾਕਾਤ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਟਿਸ ਆਰ.ਐੱਸ. ਸੋਢੀ ਦੀ ਇਸ ਗੱਲ ਲਈ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨ ਸਬੰਧੀ ਆਪਣੀ ਵਿਚਾਰ ਖੁੱਲ੍ਹ ਕੇ ਵਿਸਥਾਰਤ ਲੇਖਾਂ ਰਾਹੀਂ ਸੰਗਤ ਦੇ ਸਨਮੁਖ ਰੱਖੇ ਜਿਸ ਨਾਲ ਆਮ ਸਿੱਖਾਂ ਨੂੰ ਮਾਮਲੇ ਦੀ ਗੰਭੀਰਤਾ ਸਮਝਣ ਵਿੱਚ ਬਹੁਤ ਮਦਦ ਮਿਲੀ। ਉਨ੍ਹਾਂ ਉਮੀਦ ਜਤਾਈ ਕਿ ਜਸਟਿਸ ਸੋਢੀ ਇਸੇ ਤਰ੍ਹਾਂ ਹੀ ਸਿੱਖ ਕੌਮ ਦੀ ਸੇਵਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਟਿਸ ਸੋਢੀ ਜਦੋਂ ਸੁਪਰੀਮ ਕੋਰਟ ਦੇ ਵਕੀਲ ਸਨ ਤਾਂ ਉਨ੍ਹਾਂ ਉਸ ਸਮੇਂ ਭਾਈ ਸਤਵੰਤ ਸਿੰਘ, ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ ਦੇ ਕੇਸ ਲੜਣ ਤੋਂ ਇਲਾਵਾ ਵੱਖ-ਵੱਖ ਕੇਸਾਂ ਨੂੰ ਸਿੱਖ ਪੱਖ ਤੋਂ ਲੜਿਆ ਹੈ ਅਤੇ ਉਨ੍ਹਾਂ ਦੀ ਕਾਨੂੰਨ ਤੇ ਸਿੱਖੀ ਪ੍ਰਤੀ ਸਮਝ ਬਹੁਤ ਡੂੰਘੀ ਹੈ।

ਜਸਟਿਸ ਸੋਢੀ ਨੇ ਕਿਹਾ ਕਿ ਉਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਅਕੀਦਾ ਅਤੇ ਵਿਸ਼ਵਾਸ ਬਹੁਤ ਡੂੰਘਾ ਹੈ, ਇਸ ਵਿਚਕਾਰ ਸਰਕਾਰ ਦਾ ਕੀ ਕੰਮ, ਇਹ ਇੱਕ ਸਿੱਖ ਅਤੇ ਗੁਰੂ ਸਾਹਿਬ ਦਾ ਆਪਸੀ ਤੇ ਨਿੱਜੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਸਿੱਧ ਦਖ਼ਲ ਕੀਤਾ ਗਿਆ ਹੈ, ਜੋ ਕੋਈ ਵੀ ਸਮਰਪਿਤ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ।

ਇਸ ਦੌਰਾਨ ਜਸਟਿਸ ਸੋਢੀ ਅਤੇ ਜਥੇਦਾਰ ਗੜਗੱਜ ਵਿਚਕਾਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਨੂੰਨੀ ਸੋਧ ਉੱਤੇ ਲੰਮੀ ਵਿਚਾਰ ਚਰਚਾ ਹੋਈ ਅਤੇ ਦੋਵਾਂ ਨੇ ਮਹਿਸੂਸ ਕੀਤਾ ਕਿ ਸੂਬਾ ਸਰਕਾਰ ਦੇ ਕਾਨੂੰਨ ਅੰਦਰ ਬਹੁਤ ਗੰਭੀਰ ਖਾਮੀਆਂ ਹਨ, ਜੋ ਕਿ ਸਿੱਖ ਕੌਮ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਮਹਿਸੂਸ ਕੀਤਾ ਕਿ ਦੇਸ਼ ਵਿੱਚ ਪਹਿਲਾਂ ਹੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾਵਾਂ ਦੇਣ ਦਾ ਕਾਨੂੰਨੀ ਵਿਧਾਨ ਮੌਜੂਦ ਹੈ, ਲੇਕਿਨ ਸਿੱਖਾਂ ਨੂੰ ਉਸ ਤਹਿਤ ਵੀ ਇਨਸਾਫ਼ ਨਹੀਂ ਦਿੱਤਾ ਗਿਆ, ਜਿਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬਾ ਪੱਧਰ ਦਾ ਕਾਨੂੰਨ ਸਿੱਖ ਸੰਸਥਾਵਾਂ ਨਾਲ ਬਿਨਾਂ ਰਾਏ ਕਰਕੇ ਪਾਸ ਕੀਤਾ ਹੈ ਜੋ ਕਿ ਗੈਰ-ਸੰਜੀਦਾ ਪਹੁੰਚ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਸਿੱਖਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਨਾਲ ਵਧੇਰੀ ਸਿਆਸੀ ਅਤੇ ਸਿੱਖ ਸੰਸਥਾਵਾਂ ਨੂੰ ਆਪਣੇ ਅਧੀਨ ਕਰਨ ਵਾਲੀ ਜਾਪਦੀ ਹੈ। ਦੋਵਾਂ ਨੇ ਇਹ ਵੀ ਮਹਿਸੂਸ ਕੀਤਾ ਕਿ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਾਨੂੰਨ ਦਾਇਰੇ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਅਤਿ ਇਤਰਾਜ਼ਯੋਗ ਅਤੇ ਗ਼ੈਰ-ਸਿਧਾਂਤਕ ਹੈ। ਇਸ ਦੌਰਾਨ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਭਵਿੱਖੀ ਤਰਜੀਹਾਂ ਅਤੇ ਰਣਨੀਤੀ ਬਾਰੇ ਵੀ ਵਿਚਾਰ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

CM ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਲੇਸ਼ੀਆ ਵਿੱਚ ਫਸਿਆ ਪੰਜਾਬੀ ਨੌਜਵਾਨ ਪਹੁੰਚਿਆ ਘਰ

ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਜੂਨ ਤੋਂ ਸ਼ੁਰੂ ਹੋਵੇਗਾ SIR

ਜਲੰਧਰ ਤੋਂ 'ਆਪ' ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਿਸ

CM ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ