Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਜਥੇਦਾਰ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 03:22 PM

ਸ੍ਰੀ ਅੰਮ੍ਰਿਤਸਰ, 4 ਸਤੰਬਰ: ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ।

ਮੀਰੀ ਪੀਰੀ ਖ਼ਾਲਸਾ ਮਾਰਚ ਦੀ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਅਰੰਭਤਾ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮਾਰਚ ਦੌਰਾਨ ਹੁਣ ਤੱਕ ਦੇ ਸਫ਼ਰ ਵਿੱਚ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਅੰਦਰ ਨਸ਼ਾ ਇੱਕ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਹਰ ਪਿੰਡ ਵਿੱਚੋਂ 10 ਤੋਂ 15 ਨੌਜਵਾਨ ਸ਼ਿਕਾਰ ਹੋਏ ਹਨ, ਖਾਸਕਰ ਚਿੱਟਾ ਵਿਕਣਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਬੰਦ ਹੋਣਾ ਚਾਹੀਦਾ ਹੈ ਇਹ ਸਰਕਾਰ ਦੀ ਨੱਕ ਥੱਲੇ ਵਿਕ ਰਿਹਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨੇ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਰਹਿੰਦਿਆਂ ਕਾਲਾ ਝੰਡਾ ਦਿਖਾਇਆ, ਜੋ ਕਿ ਉਸ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਾਲਾ ਝੰਡਾ ਦਿਖਾਉਣਾ ਕੋਈ ਅਪਰਾਧ ਨਹੀਂ, ਪਰੰਤੂ ਸਥਾਨਕ ਡੀਐੱਸਪੀ ਹਰਵਿੰਦਰ ਸਿੰਘ ਖੈਰਾ, ਸਿੱਖ ਨੌਜਵਾਨ ਨੂੰ ਝੰਡਾ ਉਸਦੇ ਗਲ ਵਿੱਚ ਪਾ ਕੇ ਧੂ ਕੇ ਲੈ ਕੇ ਗਿਆ ਅਤੇ ਬਾਅਦ ਵਿੱਚ ਉਸ ਉੱਤੇ ਗ਼ੈਰ-ਕਾਨੂੰਨੀ ਢੰਗ ਨਾਲ ਬਹੁਤ ਤਸ਼ੱਦਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਕਪਤਾਨ ਨਾਲ ਵੀ ਗੱਲ ਕੀਤੀ ਹੈ ਕਿ ਸਿੱਖ ਨੌਜਵਾਨ ਉੱਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਡੀਐੱਸਪੀ ਅਤੇ ਥਾਣਾ ਮੁਖੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਨੌਜਵਾਨ ਦੇ ਦੱਸੇ ਮੁਤਾਬਕ ਪੁਲਿਸ ਨੇ ਤਾਰਾਂ ਵਾਲਾ ਬੁਰਸ਼ ਉਸਦੇ ਲੱਕ ਵਿੱਚ ਮਾਰ ਕੇ ਉੱਤੇ ਲੂਣ ਪਾਇਆ, ਉਸ ਦੇ ਸਿਰ ਵਿੱਚ ਜੁੱਤੀਆਂ ਮਾਰੀਆਂ ਗਈਆਂ, ਦਾੜ੍ਹੇ ਅਤੇ ਕੇਸਾਂ ਦੀ ਬੇਅਦਬੀ ਕੀਤੀ, ਉਸਦਾ ਕਛਹਿਰਾ ਉਤਾਰ ਕੇ ਪਾੜਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਬਰ ਜੁਲਮ ਕਰਨ ਦਾ ਪਰਚਾ ਨਾ ਦਰਜ ਕੀਤਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਅਗਾਂਹ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਨੌਜਵਾਨ ਨੂੰ ਮਿਲਣ ਲਈ ਵੀ ਜਾਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਪੰਜਾਬ ਦੇ ਵਿੱਚ ਹੀ ਸਰਕਾਰ ਸਿੱਖਾਂ ਨਾਲ ਅਜਿਹਾ ਕਰੇਗੀ ਤਾਂ ਬਾਕੀ ਦੁਨੀਆ ਵਿੱਚ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਜ਼ਕਰੀਆ ਖਾਨ ਦੇ ਰਾਹ ਤੁਰਦੀ ਹੋਈ ਸਿੱਖ ਨੌਜਵਾਨਾਂ ਉੱਤੇ ਜੁਲਮ ਅਤੇ ਤਸ਼ੱਦਦ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਵਾਲ ਕੀਤਾ ਕਿ ਲੋਕਤੰਤਰ ਕਿੱਥੇ ਹੈ, ਕੀ ਪੰਜਾਬ ਪੁਲਿਸ ਸੂਬਾ ਹੈ ਜਿੱਥੇ ਸਰਕਾਰ ਨੇ ਪੁਲਿਸ ਨੂੰ ਅਖਤਿਆਰ ਦੇ ਦਿੱਤੇ ਹਨ ਕਿ ਪੁਲਿਸ ਜੋ ਚਾਹੇ ਕਰੀ ਜਾਵੇ? ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਨਸ਼ੇ ਦਾ ਵਿਰੋਧ ਕਰ ਰਿਹਾ ਸੀ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚੋਂ ਜੋ ਅੰਤਾਂ ਦਾ ਨਸ਼ਾ ਫੈਲਿਆ ਹੋਇਆ ਹੈ ਉਸ ਨੂੰ ਰੋਕਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਤੋਂ ਪੀੜਤ ਹਨ ਤਾਂ ਉਨ੍ਹਾਂ ਨੂੰ ਮਦਦ ਅਤੇ ਸਹਿਯੋਗ ਦੀ ਲੋੜ ਹੈ ਨਾ ਕਿ ਉਨ੍ਹਾਂ ਨੂੰ ਸਮਾਜ ਵਿੱਚ ਅਲੱਗ ਧਲੱਗ ਕਰ ਦਿੱਤਾ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਸ੍ਰੀ ਅਨੰਦਪੁਰ ਸਾਹਿਬ ਵੱਲ ਘਰ ਵਾਪਸੀ ਕਰਨ, ਕੇਸ ਰੱਖਣ, ਨਸ਼ੇ ਛੱਡਣ ਅਤੇ ਗੁਰੂ ਦੀ ਸਿੱਖੀ ਨਾਲ ਜੁੜਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਸ਼ਿਆਰਪੁਰ ਜੇਲ੍ਹ ’ਚ ਭੰਨ-ਤੋੜ ਕਰਨ ਵਾਲੇ 22 ਕੈਦੀ ਤੇ ਹਵਾਲਾਤੀ ਨਾਮਜ਼ਦ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ

ਸੰਗਰੂਰ ਵਿੱਚ ‘ਆਪ’ ਦੇ ਕੌਂਸਲਰਾਂ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ