Tuesday, July 21, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਜਲ ਸਰੋਤ ਮੰਤਰੀ ਵੱਲੋਂ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 04:06 PM

- *8 ਕਿਲੋਮੀਟਰ ਪਾਈਪਲਾਈਨ ਨਾਲ 767 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ, 120 ਕਿਸਾਨਾਂ ਨੂੰ ਹੋਵੇਗਾ ਸਿੱਧਾ ਲਾਭ: ਬਰਿੰਦਰ ਕੁਮਾਰ ਗੋਇਲ*
- *ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ*

ਚੰਡੀਗੜ੍ਹ/ਲੁਧਿਆਣਾ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਭੂ-ਜਲ 'ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾ ਸਕੇ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪਿੰਡ ਪੂਨੀਆ ਲੰਬੇ ਸਮੇਂ ਤੋਂ ਨਹਿਰੀ ਪਾਣੀ ਤੋਂ ਵਾਂਝਾ ਸੀ ਅਤੇ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਸੀ ਅਤੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਅਧੀਨ 8 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ 767 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਸ ਯੋਜਨਾ ਨਾਲ ਕਰੀਬ 120 ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੇ ਸਿੰਚਾਈ ਖਰਚਿਆਂ ਵਿੱਚ ਕਮੀ ਆਵੇਗੀ।

ਉਨ੍ਹਾਂ ਕਿਹਾ ਕਿ ਸਰਹੰਦ ਨਹਿਰ 1985 ਵਿੱਚ ਬਣੀ ਸੀ, ਪਰ ਇਸ ਇਲਾਕੇ ਨੂੰ ਕਦੇ ਵੀ ਇਸ ਦਾ ਲਾਭ ਨਹੀਂ ਮਿਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹੰਦ ਨਹਿਰ ਤੋਂ ਹੁਣ ਤੱਕ 7 ਲਿਫਟ ਸਿੰਚਾਈ ਸਕੀਮਾਂ ਰਾਹੀਂ 2, 124 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਉਪਲਬਧ ਕਰਵਾਇਆ ਗਿਆ ਹੈ।

ਸ੍ਰੀ ਗੋਇਲ ਨੇ ਦੱਸਿਆ ਕਿ ਸਮਰਾਲਾ ਹਲਕੇ ਵਿੱਚ ਨਹਿਰਾਂ ਦੇ ਨਵੀਨੀਕਰਨ ਅਤੇ ਜ਼ਮੀਨਦੋਜ਼ ਪਾਈਪ ਲਾਈਨਾਂ ਲਈ 43.50 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ 12, 630 ਏਕੜ ਰਕਬੇ ਨੂੰ ਨਿਯਮਤ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਲਈ ਲਗਭਗ 7, 200 ਕਰੋੜ ਰੁਪਏ ਖਰਚ ਕਰਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ, ਬਿਜਲੀ ਦੀ ਬਚਤ ਅਤੇ ਖੇਤੀ ਦੀ ਉਪਜਾਊ ਸ਼ਕਤੀ ਵਧਾਉਣ ਵੱਲ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਸਿਰਫ਼ 26 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜਦਕਿ ਅੱਜ ਇਹ ਅੰਕੜਾ ਵੱਧ ਕੇ 86 ਫ਼ੀਸਦੀ ਹੋ ਗਿਆ ਹੈ ਅਤੇ ਸਰਕਾਰ ਦਾ ਟੀਚਾ ਇਸ ਨੂੰ 100 ਫ਼ੀਸਦੀ ਤੱਕ ਲੈ ਜਾਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ 1, 550 ਪਿੰਡਾਂ ਤੱਕ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ, ਜੋ ਸੂਬੇ ਦੀ ਸਿੰਚਾਈ ਪ੍ਰਣਾਲੀ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੀਕ ਹੈ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਪੂਨੀਆ ਵਿਖੇ ਉਦਘਾਟਨ ਵਾਲੇ ਸਥਾਨ 'ਤੇ ਬੂਟੇ ਵੀ ਲਗਾਏ।

ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਿੰਡ ਪੂਨੀਆ ਵਿੱਚ ਨਹਿਰੀ ਪਾਣੀ ਦੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਦੇ ਜਾਲ ਦਾ ਵਿਸਥਾਰ ਯੋਜਨਾਬੱਧ ਢੰਗ ਨਾਲ ਕਰ ਰਹੀ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਉਪਲਬਧ ਹੋਣ ਨਾਲ ਕਿਸਾਨਾਂ ਦੇ ਡੀਜ਼ਲ ਆਧਾਰਿਤ ਸਿੰਚਾਈ ਦੇ ਖਰਚੇ ਵਿੱਚ ਕਮੀ ਆਵੇਗੀ, ਜਿਸ ਨਾਲ ਉਨ੍ਹਾਂ ਦੀ ਖੇਤੀ ਦੀ ਲਾਗਤ ਘਟੇਗੀ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਵਿਧਾਇਕ ਨੇ ਕਿਹਾ ਕਿ ਨਹਿਰੀ ਪਾਣੀ ਵਿੱਚ ਮੌਜੂਦ ਲੋੜੀਂਦੇ ਖੁਰਾਕੀ ਤੱਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਵੀ ਸਹਾਇਕ ਸਾਬਤ ਹੁੰਦੇ ਹਨ। ਇਸ ਪ੍ਰੋਜੈਕਟ ਨਾਲ ਖੇਤੀ ਪ੍ਰਣਾਲੀ ਹੋਰ ਮਜ਼ਬੂਤ, ਟਿਕਾਊ ਅਤੇ ਵਾਤਾਵਰਣ ਅਨੁਕੂਲ ਬਣੇਗੀ, ਜਿਸ ਦਾ ਲਾਭ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚੇਗਾ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨੋਜ ਕੁਮਾਰ ਬਾਂਸਲ, ਨਿਗਰਾਨ ਇੰਜੀਨੀਅਰ ਸ੍ਰੀ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਗੌਰਵ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਗੂ, ਕਿਸਾਨ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ