Tuesday, May 05, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ

ਪੰਜਾਬ ਨਿਊਜ਼ ਐਕਸਪ੍ਰੈੱਸ | May 05, 2026 03:01 PM

- ਪੰਜਾਬ ਸਰਕਾਰ ਵੱਲੋਂ 8 ਕਰੋੜ 90 ਲੱਖ ਦੀ ਰਾਸ਼ੀ ਦਾ ਸੈਕਸ਼ਨ ਪੱਤਰ ਜਾਰੀ
- ਨਵਾਂ ਬਲੱਡ ਬੈਂਡ, 5 ਨਵੇਂ ਆਈਸੀਯੂ ਬੈੱਡ, ਮੌਰਚਰੀ ਹਾਲ, ਲੈਪਰੋਸਕੋਪੀ ਮਸ਼ੀਨ ਆਦਿ ਸਿਹਤ ਸਹੂਲਤਾਂ ਵਿੱਚ ਹੋਇਆ ਵਾਧਾ

ਜਲਾਲਾਬਾਦ 05 ਮਈ : ਜਲਾਲਾਬਾਦ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਨ ਦੇ ਮੰਤਵ ਨਾਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 8 ਕਰੋੜ 90 ਲੱਖ ਦੀ ਰਾਸ਼ੀ ਦੇਣ ਦਾ ਸੈਕਸ਼ਨ ਪੱਤਰ ਜਾਰੀ ਕਰ ਦਿੱਤਾ ਹੈ। ਹੁਣ ਜਲਾਲਾਬਾਦ ਸਿਵਲ ਹਸਪਤਾਲ ਦੀ ਜਿੱਥੇ ਕਾਇਆ ਕਲਪ ਹੋਵੇਗੀ ਉੱਥੇ ਹੀ ਕਈ ਮਿਸਾਲੀ ਪਹਿਲਕਦਮੀਆਂ ਜਿਵੇਂ ਕਿ ਨਵਾਂ ਬਲੱਡ ਬੈਂਡ, 5 ਨਵੇਂ ਆਈਸੀਯੂ ਬੈੱਡ, ਮੌਰਚਰੀ ਹਾਲ, ਲੈਪਰੋਸਕੋਪੀ ਮਸ਼ੀਨ ਅਤੇ ਸੀਸੀਟੀਵੀ ਕੈਮਰੇ ਆਦਿ ਸਫਲਤਾਪੂਰਵਕ ਲਾਗੂ ਕੀਤੀਆਂ ਜਾਣਗੀਆਂ।

ਇਹ ਜਾਣਕਾਰੀ ਦਿੰਦਿਆਂ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵੱਲੋਂ 10 ਦਿਨ ‘ਚ 10 ਨਵੇਂ ਵੱਡੇ ਐਲਾਨ ਕਰਨ ਦੀ ਗੱਲ ਕਹੀ ਗਈ ਸੀ ਤੇ ਅੱਜ ਦੂਜੇ ਦਿਨ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਨਵੀਆਂ ਸਹੂਲਤਾਂ ਲਈ 8 ਕਰੋੜ 90 ਲੱਖ ਪੰਜਾਬ ਸਰਕਾਰ ਵੱਲੋਂ ਸੈਨਸ਼ਨ ਕਰ ਦਿੱਤਾ ਗਿਆ ਹੈ, ਜਿਸ ਵਿੱਚੋਂ 2 ਕਰੋੜ 90 ਲੱਖ ਰੁਪਏ ਹਸਪਤਾਲ ਦੀ ਰਿਪੇਅਰ ਦਾ ਹੈ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹਿਰ ਦੇ ਲੋਕ ਸਿਹਤ ਸਹੂਲਤਾਂ ਤੋਂ ਸੱਖਣੇ ਹੋ ਗਏ ਸਨ ਤੇ ਇਲਾਜ ਲਈ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਤੇ ਬਾਹਰ ਫਰੀਦਕੋਟ ਵਰਗੇ ਸ਼ਹਿਰਾਂ ਤੋਂ ਇਲਾਜ ਕਰਵਾਉਣਾ ਪੈਂਦਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਵਿਅਕਤੀ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਜਾਂ ਫਿਰ ਦੂਸਰੇ ਸਹਿਰਾਂ ਵਿੱਚ ਨਾ ਜਾਣਾ ਪਵੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਇਹ ਕੋਸ਼ਿਸ਼ ਹੈ ਕਿ ਉਨ੍ਹਾਂ ਦਾ ਹਲਕਾ ਵਿਕਾਸ ਪੱਖੋਂ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹੇ ਇਸ ਲਈ ਉਹ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਂਦੇ ਰਹਿੰਦੇ ਹਨ ਤੇ ਸਾਡੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਹਮੇਸ਼ਾ ਹਰੀ ਝੰਡੀ ਦਿਖਾਈ ਗਈ ਹੈ ਤੇ ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਵੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਡਿਪਟੀ ਸਪੀਕਰ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਬਿਜਲੀ ਮੰਤਰੀ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਮਾਨ

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ

ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ