Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 03:32 PM

ਜਲੰਧਰ: ਜਲੰਧਰ ਦੇ 66 ਫੁੱਟੀ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਇੱਕ 21 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਰਖਵਾਇਆ। ਮ੍ਰਿਤਕਾ ਦੀ ਪਛਾਣ ਮਹਿਕਪ੍ਰੀਤ ਕੌਰ ਵਜੋਂ ਹੋਈ ਹੈ। ਉਹ ਬੀਏ ਫਾਈਨਲ ਈਅਰ ਦੀ ਪੜ੍ਹਾਈ ਕਰ ਰਹੀ ਸੀ। ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਮਹਿਕਪ੍ਰੀਤ ਅਚਾਨਕ ਬਿਲਡਿੰਗ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਮਹਿਕਪ੍ਰੀਤ ਦੀ ਡਿਪ੍ਰੈਸ਼ਨ ਸਬੰਧੀ ਦਵਾਈ ਚੱਲ ਰਹੀ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਨਾਲ ਜੁੜਿਆ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਪਰਿਵਾਰ ਮੁਤਾਬਕ ਸਵੇਰੇ ਮਹਿਕਪ੍ਰੀਤ ਟਹਿਲਦੇ ਹੋਏ ਬਿਲਡਿੰਗ ਦੀ ਬਾਲਕਨੀ ਵੱਲ ਗਈ ਸੀ, ਜਿੱਥੋਂ ਉਹ ਹੇਠਾਂ ਡਿੱਗ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਬਣਦਾ ਮੈਡੀਕਲ/ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮਹਿਕਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ