Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 02:15 PM

ਅੰਮ੍ਰਿਤਸਰ, 12 ਮਈ: ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਮਗਰੋਂ ਮੀਡੀਆ ਨੂੰ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤਿ ਇਤਰਾਜ਼ਯੋਗ ਹੈ।

ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ ਉੱਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਸਿੰਘ ਸਾਹਿਬਾਨ ਅਤੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਕੌਮ ਦੇ ਗ੍ਰੰਥੀ ਸਿੰਘਾਂ ਵੱਲੋਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅਤੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿੱਚੋਂ ਗ੍ਰੰਥੀ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਵਿਰੁੱਧ ਜਾਂਦੀਆਂ ਮੱਦਾਂ ਖ਼ਤਮ ਕਰਨ ਦੀ ਪਹਿਲਕਦਮੀ ਕਰਨ।

ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਸੀਬੀਆਈ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਮਾਰਿਆ ਛਾਪਾ

ਵੱਡੀ ਖ਼ਬਰ: ਈਡੀ ਖਿਲ਼ਾਫ ਸੰਜੀਵ ਅਰੋੜਾ ਨੇ ਹਾਈ ਕੋਰਟ ਦਾ ਕੀਤਾ ਰੁਖ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ

ਅੰਮ੍ਰਿਤਸਰ ਜੇਲ੍ਹ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” 13 ਮਈ ਨੂੰ