Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜੇ ਪੰਜਾਬ ਲਈ ਕੰਮ ਕੀਤਾ ਹੁੰਦਾ ਤਾਂ ਕੈਪਟਨ ਨੂੰ ਪ੍ਰਸ਼ਾਂਤ ਕਿਸ਼ੋਰ ਵਰਗਿਆਂ ਦੀ ਲੋੜ ਨਾ ਪੈਂਦੀ: ਬੀਰ ਦਵਿੰਦਰ ਸਿੰਘ

PUNJAB NEWS EXPRESS | March 04, 2021 02:41 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ, ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ `ਤੇ ਬੜਾ ਸਖ਼ਤ ਤੇ ਤਿੱਖਾ ਪ੍ਰਤਿਕਰਮ ਪ੍ਰਗਟ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਸਰਦਾਰ ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਤੋਂ ਵੱਡੀ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਕਾਂਗਰਸ ਪਾਰਟੀ ਦੇ ਦੋ ਵਾਰ ਮੁੱਖ ਮੰਤਰੀ ਬਣੇ ਰਹਿਣ ਦੇ ਬਾਵਜੂਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕ ਮਨਾ ਵਿੱਚ ਆਪਣਾ ਸਾਫ਼-ਸੁਥਰਾ ਅਕਸ ਨਹੀਂ ਬਣਾ ਸਕੇ। ਇਸੇ ਲਈ ਉਨ੍ਹਾਂ ਨੂੰ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਇੱਕ ਸਾਲ ਪਹਿਲਾਂ, ਆਪਣਾ ਅਕਸ ਸੁਧਾਰਨ ਲਈ , ਇੱਕ ਪੇਸ਼ਾਵਰ ਰਣਨੀਤੀਕਾਰ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਮੁੱਖ ਬੁਲਾਰੇ ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਭਲਾਈ ਦੇ ਸੂਬੇ ਲਈ ਕੰਮ ਕੀਤੇ ਹੁੰਦੇ ਤਾਂ ਉਨ੍ਹਾ ਨੂੰ ਅਜਿਹੇ ਸੱਜਣ ਠੱਗ ਰਣਨੀਤੀਕਾਰਾਂ ਦੀ ਲੋੜ ਨਾ ਪੈਂਦੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਰੁਜ਼ਗਾਰ ਦਾ ਬੂਰਾ ਹਾਲ ਹੈ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਸਨਅਤ ਆਪਣਾ ਵਜੂਦ ਬਚਾਉਣ ਦੀ ਜਦੋ-ਜਹਿਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵਿਕਾਸ, ਖੁਸ਼ਹਾਲੀ ਤੇ ਕੰਮ ਚਾਹੁੰਦੇ ਹਨ ਪਰ ਕੈਪਟਨ ਸਰਕਾਰ ਨੇ ਤਾਂ ਕੇਵਲ ਮਾਫ਼ੀਆ ਰਾਜ ਦੀ ਹੀ ਪੁਸ਼ਤ-ਪਨਾਹੀ ਕੀਤੀ ਹੈ ਜਿਸ ਤੋਂ ਹਰ ਵਰਗ ਦੁੱਖੀ ਹੈ। ਅਜਿਹੇ ਵਿੱਚ ਕੋਈ ਵੀ ਰਣਨੀਤੀਕਾਰ ਕਾਂਗਰਸ ਦੀ ਬੇੜੀ ਪਾਰ ਨਹੀ ਲਗਾ ਸਕੇਗਾ। ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਾਤ ਕਿਸ਼ੋਰ ਤਾਂ ਖੁਦ ਪੰਜਾਬ ਦੇ ਲੋਕਾਂ ਦਾ ਮੁਜਰਿਮ ਹੈ ।ਇਹ ਤਾਂ ਮਹਿਜ਼ ਇੱਕ ਪੇਸ਼ਾਵਰ ਜੁਮਲੇਬਾਜ਼ ਹੈ, ਜਿਸਦਾ ਕੰਮ ਸਿਰਫ਼ ਝੂਠ ਦੇ ਅਡੰਬਰ ਸਿਰਜਣਾਂ ਅਤੇ ਉਨ੍ਹਾਂ ਨੂੰ ਲੋਕਾਂ ਵਿੱਚ ਸੋਸ਼ਲ ਮੀਡੀਏ ਰਾਹੀਂ, ਵਧਾ-ਚੜ੍ਹਾ ਕੇ ਪੇਸ਼ ਕਰਨਾ ਹੈ । ਉਸਦੀ ਨਿਯੁਕਤੀ ਤੋਂ ਸਪਸ਼ੱਟ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਝੂਠੇ ਵਾਅਦਿਆਂ ਦੇ ਅਡੰਬਰ ਰਚ ਕੇ ਹੀ ਜਨਤਾ ਮੁਹਰੇ ਜਾਣ ਦਾ ਡਰਾਮਾ ਰਚਣਗੇ। ਸਰਦਾਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਸਲਾਹਕਾਰਾਂ ਦੀ ਫੌਜ ਹੀ ਏਨੀ ਵੱਡੀ ਹੋ ਗਈ ਹੈ, ਕਿ ਸ਼ਾਇਦ ਅਮਰਿੰਦਰ ਸਿੰਘ ਨੂੰ ਵੀ ਪਤਾ ਨਹੀ ਹੋਵੇਗਾ ਕਿ ਉਨ੍ਹਾਂ ਦੇ ਸਲਾਹਕਾਰਾਂ ਦੀ ਗਿਣਤੀ ਕਿਨੀ ਹੋ ਗਈ ਹੈ। ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਲਾਹਕਾਰਾਂ ਦੀ ਨਿਯੁਕਤੀਆਂ ਇਸੇ ਤਰਾਂ ਲਗਾਤਾਰ ਜਾਰੀ ਰਹੀਆਂ ਤਾਂ ਉਹ ਦਿਨ ਦੂਰ ਨਹੀ ਜਦੋਂ ਸਲਾਹਕਾਰਾਂ ਦੀ ਗਿਣਤੀ ਕੈਬਨਿਟ ਮੰਤਰੀਆਂ ਤੋਂ ਵੀ ਵੱਧ ਹੋ ਜਾਵੇਗੀ। ਉਨ੍ਹਾ ਕਿਹਾ ਕਿ ਇਹ ਤਾਂ ਸਪਸ਼ਟ ਹੀ ਹੈ ਕਿ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਅਸਲ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਦੇ ਮੰਤਵਾਂ ਲਈ ਕੀਤੀ ਗਈ ਹੈ, ਤਦ ਇਸ ਨਿਯੁਕਤੀ ਦਾ ਬੋਝ ਸਰਕਾਰੀ ਖ਼ਜਾਨੇ `ਤੇ ਕਿਉਂ ਪਾਇਆ ਗਿਆ ਹੈ ? ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਬੇਵਜ੍ਹਾ ਕੀਤੀਆਂ ਨਿਯੁਕਤੀਆਂ ਤੁਰੰਤ ਰੱਦ ਕੀਤੀਆਂ ਜਾਣੀ ਚਾਹੀਦੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ