Friday, April 24, 2026

Punjab

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 06:16 PM

- *ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ*
- *ਨਸ਼ਾ-ਮੁਕਤ ਜੇਲ੍ਹਾਂ ਬਣਾਉਣਾ ਸਰਕਾਰ ਦੀ ਤਰਜੀਹ: ਡਾ. ਰਵਜੋਤ ਸਿੰਘ*

ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਵਧੀਆ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ।

ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਸ਼ਲਾਘਾ ਕੀਤੀ।

ਆਪਣੇ ਦੌਰੇ ਦੌਰਾਨ ਮੰਤਰੀ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਇਕਾਈਆਂ ਦੀ ਜਾਂਚ ਕੀਤੀ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕੈਦੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਪੈਟਰੋਲ ਪੰਪ ਕੈਦੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਪੁਨਰਵਾਸ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹਾਂ ਸਿਰਫ ਸਜ਼ਾ ਦੇਣ ਦੇ ਸਥਾਨ ਨਹੀਂ, ਸਗੋਂ ਸੁਧਾਰ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੇ ਕੇਂਦਰ ਹਨ। ਉਨ੍ਹਾਂ ਜੇਲ੍ਹ ਵਿੱਚ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਚੱਲ ਰਹੀਆਂ ਭਲਾਈ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ 'ਚ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ