Saturday, June 13, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | June 13, 2026 05:33 PM

*— ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*
*— ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ*

ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ 'ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ 'ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ 'ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 5 PCS ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ ਸਰਕਾਰ ਨੇ 3 IAS ਅਧਿਕਾਰੀ ਬਦਲੇ

ਮਾਨ ਸਰਕਾਰ ਨੇ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ

ਪੰਜਾਬ 'ਚ ਕਈ ਥਾਈਂ ਮੀਂਹ: ਜਲੰਧਰ ਵਿੱਚ ਭਾਰੀ ਮੀਂਹ, ਪਠਾਨਕੋਟ ਵਿੱਚ ਦਿਨੇ ਹੀ ਹੋਇਆ ਹਨੇਰਾ

ਮੰਤਰੀ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ED ਨੇ ਗਮਾਡਾ 'ਤੇ ਕਸਿਆ ਸ਼ਿਕੰਜਾ

ਪੰਜਾਬ 'ਚ ਵੱਡੀ ਵਾਰਦਾਤ: ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਹਰਜੋਤ ਬੈਂਸ ਨੇ ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ