Thursday, August 13, 2026

Punjab

ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | August 13, 2026 05:43 PM

- ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿਭਾਗ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਦਿੱਤਾ ਭਰੋਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: 13 ਅਗਸਤ (ਹਰਜਿੰਦਰ ਸਿੰਘ ਭੱਟੀ): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਵਿਸ਼ੇਸ਼ ਹੁਕਮ ਮਿਤੀ 10 ਅਗਸਤ 2026 ਰਾਹੀਂ ਡਾ.ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਨੇ ਬਤੌਰ ਖੇਤੀਬਾੜੀ ਅਫਸਰ (ਵਿਸਥਾਰ) ਦਫਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਤੇ ਕਿਸਾਨ ਭਲਾਈ ਵਿਭਾਗ, ਖੇਤੀ ਭਵਨ, ਐੱਸ.ਏ.ਐੱਸ.ਨਗਰ ਵਿਖੇ ਪਦ ਉਨਤੀ ਉਪਰੰਤ ਮਿਤੀ 11.08.2026 ਨੂੰ ਜੁਆਇੰਨ ਕੀਤਾ। ਉਹ ਵਿਭਾਗ ਵਿੱਚ ਸਾਲ 2000 ਦੌਰਾਨ ਬਤੌਰ ਖੇਤੀਬਾੜੀ ਵਿਕਾਸ ਅਫਸਰ ਭਰਤੀ ਹੋਏ।

ਉਨਾਂ ਨੇ ਆਪਣੇ ਲਗਭਗ 25 ਸਾਲ ਦੇ ਸੇਵਾ ਕਾਲ ਸਮੇਂ ਤਕਰੀਬਨ 14 ਸਾਲ ਦਫਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਵਿਖੇ ਬੀਜ, ਪੌਦ ਸੁਰੱਖਿਆ ਤੇ ਤੇਲ ਬੀਜ ਦੇ ਰਾਜ ਪੱਧਰੀ ਅਹੁਦਿਆਂ ਤੇ ਕੰਮ ਕੀਤਾ ਅਤੇ ਉਹਨਾਂ ਨੇ ਪਿਛਲੇ 8 ਸਾਲਾਂ ਤੋਂ ਦਫਤਰ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਵਿਖੇ ਬਤੌਰ ਤਕਨੀਕੀ ਸਹਾਇਕ ਅਤੇ ਬਲਾਕ ਖਰੜ ਲਈ ਖਾਦ ਤੇ ਬੀਜਾਂ ਦੇ ਪ੍ਰਬੰਧਨ ਤੋਂ ਇਲਾਵਾ ਜ਼ਿਲ੍ਹੇ ਵਿੱਚ ਮਸ਼ੀਨਰੀ, ਕੁਦਰਤੀ ਖੇਤੀ, ਕੌਮੀ ਅੰਨ ਸੁਰੱਖਿਆ ਮਿਸ਼ਨ, ਦਾਲਾਂ, ਤੇਲ ਬੀਜ ਫਸਲਾਂ ਦੀ ਕਾਸ਼ਤ, , ਝੋਨੇ ਦੀ ਸਿੱਧੀ ਬਿਜਾਈ, ਮੱਕੀ ਅਤੇ ਕਿਸਾਨਾਂ ਦੀ ਪੈਨਸ਼ਨ ਆਦਿ ਸਬੰਧੀ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਹਿੱਤ ਬਤੌਰ ਨੋਡਲ ਅਫਸਰ ਸੇਵਾ ਨਿਭਾਈ।

ਬਤੌਰ ਖੇਤੀਬਾੜੀ ਅਫਸਰ (ਵਿਸਥਾਰ) ਜੁਆਇੰਨ ਕਰਦਿਆਂ ਉਹਨਾਂ ਨੇ ਆਪਣੀ ਤਰੱਕੀ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਖੇਤੀਬਾੜੀ ਵਿਭਾਗ ਦੀ ਬੇਹਤਰੀ ਤੇ ਕਿਸਾਨਾਂ ਦੀ ਭਲਾਈ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਗਤੀਵਿਧੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਆਪਣੀ ਪ੍ਰਤੀਬੱਧਤਾ ਲਈ ਯਕੀਨ ਦਿਵਾਇਆ। ਉਹਨਾਂ ਦੀ ਜੁਆਨਿੰਗ ਸਮੇਂ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ), ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ, ਖੇਤੀਬਾੜੀ ਵਿਭਾਗ ਚ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਰਹੇ ਅਧਿਕਾਰੀ/ ਕਰਮਚਾਰੀ ਅਤੇ ਸ਼੍ਰੀ ਮੁਨੀਸ਼ ਕੁਮਾਰ, ਬਚਨ ਸਿੰਘ, ਸਰਪੰਚ ਰੰਗੀਆਂ, ਸਰਪੰਚ ਚੋਲਟਾ ਕਲਾਂ, ਸ਼੍ਰੀ ਗੁਰਜੰਟ ਸਿੰਘ, ਸਰਪੰਚ ਭਾਗੋਮਾਜਰਾ, ਸ਼੍ਰੀ ਤਰਜਿੰਦਰ ਸਿੰਘ ਸੈਦਪੁਰ, ਸ਼੍ਰੀ ਅਮਰਜੀਤ ਸਿੰਘ ਰੰਗੀਆਂ, ਸ਼੍ਰੀ ਕਰਮਜੀਤ ਸਿੰਘ ਗਿੱਦੜਪੁਰ, ਪਿੰਡ ਮਦਨਹੇੜੀ ਤੋ ਸ਼੍ਰੀ ਰਵਿੰਦਰ ਸਿੰਘ ਅਤੇ ਸ਼੍ਰੀ ਕੁਲਵਿੰਦਰ ਸਿੰਘ, ਕਮਲਜੀਤ ਸਿੰਘ ਸੈਦਪੁਰ ਕਿਸਾਨਾਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਡਾ. ਗੁਰਦਿਆਲ ਕੁਮਾਰ ਨੂੰ ਉਹਨਾਂ ਦੀ ਤਰੱਕੀ ਲਈ ਸ਼ੁਭਕਾਮਨਾਵਾਂ ਪੇਸ਼ ਕੀਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

SIR 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਬੀਜ ਘੁਟਾਲਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ

ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

‘ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੱਡੀ ਖ਼ਬਰ: ਸੁਖਬੀਰ ਬਾਦਲ ’ਤੇ ਹਮਲਾ, ਨਾਂਦੇੜ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਵਿਖੇ ਵਾਪਰੀ ਘਟਨਾ

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ