Wednesday, April 17, 2024

Punjab

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਸਿੰਘ ਬਾਦਲ

ਅਮਰੀਕ ਸਿੰਘ | May 26, 2023 08:49 PM
ਮੁੱਖ ਮੰਤਰੀ ਡਾ. ਹਮਦਰਦ ਦੇ ਪ੍ਰੈਸ ਦੀ ਆਜ਼ਾਦੀ ਦੇ ਸਿਧਾਂਤਕ ਸਟੈਂਡ ਦਾ ਬਦਲਾ ਲੈਣਾ ਚਾਹੁੰਦੈ
ਡਾ. ਹਮਦਰਦ ਨਾਲ ਇਕਜੁੱਟਤਾ ਪ੍ਰਗਟਾਈ, ਉਹਨਾਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੱਚੀ ਆਵਾਜ਼ ਕਰਾਰ ਦਿੱਤਾ
ਚੰਡੀਗੜ੍ਹ, :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਦਮ ਭੂਸ਼ਣ ਐਵਾਰਡੀ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਿਸ਼ਾਨਾ ਬਣਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਡਾ. ਹਮਦਰਦ ਨੂੰ ਸੂਬਾ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤੇ ਜਾਣ ਨੂੰ ਸੱਤਾ ਦੇ ਨਸ਼ੇ ਵਿਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਡਾ. ਹਮਦਰਦ ਵੱਲੋਂ ਪ੍ਰੈਸ ਦੀ ਆਜ਼ਾਦੀ ਲਈ ਲਏ ਸਿਧਾਂਤਕ ਸਟੈਂਡ ਲਈ ਉਹਨਾਂ ਤੋਂ ਬਦਲਾ ਲੈਣਾ ਚਾਹੁੰਦੇ ਹਨ।
 
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਜੀਤ ਦੇ ਐਮ ਡੀ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਮੀਡੀਆ ਦੀ ਆਵਾਜ਼ ਦੀ ਰਾਖੀ ਲਈ ਜੋ ਵੀ ਕਰਨਾ ਪਿਆ ਕਰੇਗਾ। ਉਹਨਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਦਬਾਅ ਬਣਾਉਣ ਦੀ ਇਸ ਘਟ.ਆ ਕਾਰਵਾਈ ਨਾਲ ਪੰਜਾਬ ਦੀ ਅੰਤਰ ਆਤਮਾ ਤੇ ਪੰਜਾਬ ਦੀ ਆਵਾਜ਼ ਅਜੀਤ ਅਖਬਾਰ ਦੀ ਆਵਾਜ਼ ਕੁਚਲੀ ਨਹੀਂ ਜਾ ਸਕਦੀ। ਉਹਨਾਂ ਨੇ ਡਾ. ਹਮਦਰਦ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੱਚੀ ਆਵਾਜ਼ ਕਰਾਰ ਦਿੱਤਾ ਅਤੇ ਕਿਹਾ ਕਿ ਪੱਤਰਕਾਰੀ ਅਤੇ ਸਮਾਜਿਕ ਜੀਵਨ ਵਿਚ ਉਹਨਾਂ ਦੇ ਯੋਗਦਾਨ ਦੀ ਕੋਈ ਬਰਾਬਰੀ ਨਹੀਂ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਜੀਤ ਅਖਬਾਰ ਸਮੂਹ ਅਤੇ ਡਾ. ਹਮਦਰਦ ਨੂੰ ਡਰਾਉਣ ਦੀ ਇਸ ਕਾਰਵਾਈ ਨਾਲ ਸਾਰੀ ਦੁਨੀਆਂ ਵਿਚ ਪੰਜਾਬੀ ਹੈਰਾਨ ਹਨ। ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੀਤ ਅਖਬਬਾਰ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਸਨ। ਫਿਰ ਇਸਨੇ ਅਜੀਤ ਵਿਚ ਕੰਮ ਕਰਨ ਵਾਲਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਤੇ ਹੁਣ ਇਸਦੇ ਮੈਨੇਜਿੰਗ ਡਾਇਰੈਕਟਰ ਨੂੰ ਡਰਾਉਣ ’ਤੇ ਲੱਗ ਗਈ ਹੈ। ਉਹਨਾਂ ਕਿਹਾ ਕਿ ਇਹ ਬਦਲਾਖੋਰੀ ਦੀ ਸਿਆਸਦ ਦਾ ‌ਸਿਖ਼ਰ ਹੈ ਤੇ ਇਹ ਲੋਕਤੰਤਰ ਵਿਚ ਬਿਲਕੁਲ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਦੋਂ ਤੋਂ ਸੂਬੇ ਵਿਚ ਸੱਤਾ ਸੰਭਾਲੀ ਹੈ, ਇਹ ਮੀਡੀਆ ਦੀ ਆਜ਼ਾਦ ਆਵਾਜ਼ ਨੂੰ ਕੁਚਲਦ ’ਤੇ ਲੱਗੀ ਹੈ। ਸਰਕਾਰ ਨੇ ਪੱਤਰਕਾਰਾਂ ’ਤੇ ਕੇਸ ਦਰਜ ਕੀਤੇ ਤੇ ਕਈ ਵੈਬ ਚੈਨਲ ਬੰਦ ਕੀਤੇ ਅਤੇ ਕਈ ਅਖਬਾਰਾਂ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਜੋ ਇਸਦੇ ਪ੍ਰਾਪੇਗੰਡੇ ਮੁਤਾਬਕ ਨਹੀਂ ਚੱਲੀਆਂ। ਇਸਨੇ ਕਲਾਕਾਰਾਂ, ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਦੇ ਖਿਲਾਫ ਵੀ ਕਾਰਵਾਈ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ ਤੇ ਲੋਕਤੰਤਰੀ ਕਦਰਾਂ ਕੀਮਤਾਂ ਦੀ ਰਾਖੀ ਵਾਸਤੇ ਜੋ ਵੀ ਕਰਨਾ ਪਿਆ ਕਰੇਗਾ ਤੇ ਉਹਨਾਂ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਤਰੀਕੇ ਨਾਗਰਿਕ ਅਧਿਕਾਰ ਕੁਚਲਣ ਦੇ ਯਤਨ ਨਾ ਕਰੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ