Monday, September 21, 2026

Punjab

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਪੰਜਾਬ ਨਿਊਜ਼ ਐਕਸਪ੍ਰੈੱਸ | September 21, 2026 04:13 PM

- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ*
- *ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ*

ਚੰਡੀਗੜ੍ਹ, 21 ਸਤੰਬਰ : ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ।

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਕਾਨੂੰਨ ਤੇ ਸਰਕਾਰ ਦੀ ਨੀਤੀ ਅਨੁਸਾਰ ਉਸ ਦਾ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਅਤੇ ਪਛੜੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸੰਵਿਧਾਨਕ ਪ੍ਰਬੰਧਾਂ ਦੇ ਅਨੁਕੂਲ ਹੋਵੇ, ਤਾਂ ਜੋ ਕਿਸੇ ਵੀ ਹੱਕਦਾਰ ਵਰਗ ਨਾਲ ਕੋਈ ਬੇਇਨਸਾਫ਼ੀ ਨਾ ਹੋਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਇੱਕ ਸਮਾਨਤਾ-ਅਧਾਰਿਤ ਅਤੇ ਤਰੱਕੀ ਪਸੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਅਜਿਹੇ ਨਤੀਜਾ-ਮੁਖੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਨਾਲ ਸਮਾਜ ਦੇ ਹਰ ਵਰਗ ਨੂੰ ਉਸ ਦੇ ਬਣਦੇ ਹੱਕ ਮਿਲਣ ਅਤੇ ਵਿਕਾਸ ਦੀ ਮੁੱਖ ਧਾਰਾ ਵਿੱਚ ਬਰਾਬਰੀ ਨਾਲ ਭਾਗੀਦਾਰੀ ਯਕੀਨੀ ਬਣੇ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੇ ਗਏ ਸੁਝਾਵਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਆਪਸੀ ਸੰਵਾਦ ਅਤੇ ਸਾਰਥਕ ਵਿਚਾਰ-ਵਟਾਂਦਰੇ ਨੂੰ ਲੋਕ-ਪੱਖੀ ਸ਼ਾਸਨ ਦੀ ਮਜ਼ਬੂਤ ਨੀਂਹ ਮੰਨਦੀ ਹੈ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨਾ ਅਤੇ ਹਰ ਹੱਕਦਾਰ ਨੂੰ ਇਨਸਾਫ਼ ਦਿਵਾਉਣਾ ਪੰਜਾਬ ਸਰਕਾਰ ਦੀ ਸਰਵੋਚ ਤਰਜੀਹ ਹੈ।

ਇਸ ਮੌਕੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਅਤੇ ਸਕਾਰਾਤਮਕ ਭਰੋਸਾ ਦੇਣ ਲਈ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਇਸੇ ਤਰ੍ਹਾਂ ਅੱਗੇ ਵੀ ਨਿਭਾਉਂਦੀ ਰਹੇਗੀ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਆਈ.ਏ.ਐਸ, ਸਪੈਸਲ ਸਕੱਤਰ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ., ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਆਈ.ਏ.ਐਸ., ਸਿਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਸਕਤਰ ਸਿੰਘ ਬਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਏਸ਼ੀਅਨ ਹਾਕੀ ਫੈਡਰੇਸ਼ਨ ਨੇ CM ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਦਿੱਤਾ ਸੱਦਾ

ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਸਕੱਤਰ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

23 ਸਤੰਬਰ ਨੂੰ ਅੰਮ੍ਰਿਤਸਰ 'ਚ ਹੋਵੇਗੀ NRI ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ; ਲੋਕ ਕੰਮਾਂ ਦੇ ਆਧਾਰ ’ਤੇ ਕਰਨ ਪਿਛਲੀਆਂ ਤੇ ਮੌਜੂਦਾ ਸਰਕਾਰ ਦੀ ਤੁਲਨਾ: ਅਮਨ ਅਰੋੜਾ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ: 101 ਨੂੰ ਨੋਟਿਸ ਅਤੇ 20 ਚਲਾਨ ਜਾਰੀ