Friday, May 17, 2024

Punjab

ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

PUNJAB NEWS EXPRESS | October 12, 2020 02:58 PM

ਸੰਗਰੂਰ:ਨੋਬਲ ਕਰੋਨਾ ਵਾਇਰਸ ਕੋਵਿਡ- 19 ਪੈਰਾਮੈਡੀਕਲ ਸਟਾਫ਼ ਸੰਗਰੂਰ ਵਲੰਟੀਅਰ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸੰਗਰੂਰ , ਸਿਵਲ ਸਰਜਨ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ । ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਜਦੋਂ ਕਰੋਨਾ ਮਹਾਂਮਾਰੀ ਪੂਰੀ ਚਰਮਸੀਮਾ ਤੇ ਸੀ, ਉਸ ਦੌਰਾਨ ਕਰੋਨਾ ਮਰੀਜ਼ਾਂ ਦੀ ਦੇਖ ਭਾਲ ਲਈ ਭਾਰਤ ਸਰਕਾਰ ਵਲੋਂ ਕੋਵਿਡ--19 ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਸੀ। ਜੋ ਪੰਜਾਬ ਦੇ ਵੱਖ ਵੱਖ ਹਸਪਤਾਲਾ, ਕੋਵਿਡ ਸੈਟਰਾਂ ਵਿੱਚ ਪਿਛਲੇ ਕਰੀਬ 4 ਮਹੀਨਿਆਂ ਤੋਂ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ। ਹੁਣ ਪੰਜਾਬ ਸਰਕਾਰ ਵਲੋਂ ਸਾਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ । ਅਸੀ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਫਰੰਟ ਲਾਈਨ ਤੇ ਆਪਣੀਆਂ ਡਿਉਟੀਆਂ ਬੜੀ ਮਿਹਨਤ ਤੇ ਤਨਦੇਹੀ ਨਾਲ ਨਿਭਾਈਆਂ। ਇਸ ਮੌਕੇ ਰਮਨਦੀਪ ਸਿੰਘ ਨੇਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇਂ ਜੋ ਪੈਰਾਮੈਡੀਕਲ ਸਟਾਫ ਦੀ ਭਰਤੀ ਕੱਢੀ ਹੈ, ਇਸ ਤੋਂ ਜਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਜਰੂਰਤ ਹੈ। ਇਸ ਲਈ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਸੀਂ ਸੰਸਾਰ ਦੀ ਭਿਆਨਕ ਬਿਮਾਰੀ ਵਿੱਚ ਆਪਣੇ ਘਰਦਿਆਂ ਤੋਂ ਦੂਰ ਰਹਿ ਕੇ ਕਰੋਨਾ ਮਹਾਂਮਾਰੀ ਵਿੱਚ ਕੰਮ ਕੀਤਾ ਹੈ । ਇਸ ਲਈ ਸਾਨੂੰ ਖਾਲੀ ਪਈਆਂ ਪੋਸਟਾਂ ਤੇ ਤੁਰੰਤ ਰਖਿੱਆ ਜਾਵੇ। ਇਸ ਮੌਕੇ ਉਨ੍ਹਾਂ ਨੇਂ ਇਹ ਵੀਂ ਆਖਿਆ ਕਿ ਜੇਕਰ ਸਾਡੀ ਕੋਈ ਗੱਲਬਾਤ ਨਹੀਂ ਸੁਣੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮਨਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਗੁਰਮੀਤ ਕੌਰ, ਬੇਅੰਤ ਕੌਰ , ਚਮਕੌਰ ਸਿੰਘ, ਰਕੇਸ ਸਰਮਾਂ, ਮਨਜੀਤ ਕੌਰ, ਗੁਰਜੀਤ ਕੌਰ, ਗੁਰਵਿੰਦਰ ਕੁਮਾਰ, ਸਤਨਾਮ ਸਿੰਘ, ਗਗਨਦੀਪ ਕੌਰ, ਅਕਾਸਦੀਪ, ਰਮਨਦੀਪ ਸਿੰਘ, ਹਰਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ