Tuesday, May 05, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਡਿਪਟੀ ਸਪੀਕਰ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਪੰਜਾਬ ਨਿਊਜ਼ ਐਕਸਪ੍ਰੈੱਸ | May 05, 2026 04:41 PM

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੁੱਖ ਮੰਤਰੀ ਖੇਡ ਮੈਦਾਨ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰਿਬਨ ਕੱਟ ਕੇ ਲੋਕ ਅਰਪਿਤ ਕੀਤਾ ਗਿਆ।

ਉਦਘਾਟਨ ਸਮਾਰੋਹ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਦੀ ਜਗ੍ਹਾ ਹੀ ਨਹੀਂ ਹੁੰਦੇ, ਸਗੋਂ ਇਹ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹਨਾਂ ਖੇਡ ਮੈਦਾਨ ਦੀ ਉਸਾਰੀ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਹਿੱਸਾ ਲੈ ਕੇ ਆਪਣਾ ਅਤੇ ਆਪਣੇ ਪਿੰਡ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ।

ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ।

ਇਸ ਮੌਕੇ ਪਿੰਡ ਸਾਧੋਵਾਲ ਦੀ ਪੰਚਾਇਤ, ਇਲਾਕੇ ਦੇ ਮਾਣਯੋਗ ਵਿਅਕਤੀਆਂ, ਖੇਡ ਪ੍ਰੇਮੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਾਜ਼ਰੀ ਭਰੀ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਲਈ ਇੱਕ ਵੱਡੀ ਸੌਗਾਤ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਭਦਾਇਕ ਸਾਬਤ ਹੋਵੇਗਾ।

ਅੰਤ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੈਦਾਨ ਦੀ ਸੰਭਾਲ ਅਤੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਨੌਜਵਾਨ ਇਸ ਦਾ ਪੂਰਾ ਲਾਭ ਲੈ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

CM ਮਾਨ ਨੇ ਰਾਸ਼ਟਰਪਤੀ ਕੋਲ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਵੱਡੀ ਖ਼ਬਰ: ਇੰਡੀਗੋ ਦੀ ਫਲਾਈਟ 'ਚ ਫਟਿਆ ਪਾਵਰ ਬੈਂਕ

ਬਿਜਲੀ ਮੰਤਰੀ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਮਾਨ

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ