Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 04:51 PM

- *ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ*
- *ਵਿੱਤੀ ਵਰ੍ਹੇ 2026-27 ਲਈ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ ₹6, 131.91 ਕਰੋੜ ਦਾ ਬਜ਼ਟ ਉਪਬੰਧ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਹੱਕਦਾਰ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜ੍ਹ ਸੰਕਲਪਬੱਧ*

ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2, 697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਬਿਚੋਲਗੀ ਦੇ ਯਕੀਨੀ ਬਣਾਇਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਭਰ ਵਿੱਚ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਉਸ ਲੋਕ-ਪੱਖੀ ਸੋਚ ਦਾ ਪ੍ਰਤੀਕ ਹੈ, ਜਿਸ ਤਹਿਤ ਬਿਨਾਂ ਕਿਸੇ ਭੇਦਭਾਵ ਦੇ ਹਰ ਹੱਕਦਾਰ ਤੱਕ ਸਰਕਾਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6, 131.91 ਕਰੋੜ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਵਿੱਤੀ ਪ੍ਰਬੰਧ ਨਾਲ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਰਾ ਮਿਲੇਗਾ, ਜਿਸ ਨਾਲ ਉਹ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੀਵਨ ਬਤੀਤ ਕਰ ਸਕਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਿਰਫ਼ ਆਰਥਿਕ ਮਦਦ ਦਾ ਸਾਧਨ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਨੂੰ ਭਰੋਸਾ, ਸੁਰੱਖਿਆ ਅਤੇ ਬਿਹਤਰ ਭਵਿੱਖ ਦਾ ਵਿਸ਼ਵਾਸ ਦੇਣ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਨਿਰੰਤਰ ਯਤਨਸ਼ੀਲ ਹੈ, ਜਿੱਥੇ ਹਰ ਹੱਕਦਾਰ ਨਾਗਰਿਕ ਨੂੰ ਸਮੇਂ ਸਿਰ ਸਹਾਇਤਾ ਅਤੇ ਬਰਾਬਰ ਦੇ ਮੌਕੇ ਪ੍ਰਾਪਤ ਹੋਣ।

ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਕਿਸੇ ਵੀ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਹੱਕਦਾਰ ਵਿਅਕਤੀਆਂ ਦੀ ਸਰਗਰਮੀ ਨਾਲ ਪਛਾਣ ਕਰਨ, ਯੋਗ ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ ਅਤੇ ਭਲਾਈ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਨੂੰ ਸਮਰਪਿਤ ਆਪਣੀਆਂ ਨੀਤੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਅਜਿਹੇ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਵਿਕਾਸ ਦਾ ਫਲ ਸਮਾਜ ਦੇ ਹਰ ਵਰਗ ਤੱਕ ਪਹੁੰਚੇ, ਭਲਾਈ ਸਕੀਮਾਂ ਹਰ ਹੱਕਦਾਰ ਲਈ ਸੁਲਭ ਹੋਣ ਅਤੇ ਹਰ ਨਾਗਰਿਕ ਸਨਮਾਨ, ਸੁਰੱਖਿਆ ਅਤੇ ਉਮੀਦ ਨਾਲ ਆਪਣਾ ਜੀਵਨ ਬਤੀਤ ਕਰੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਸ਼ਿਆਰਪੁਰ ਜੇਲ੍ਹ ’ਚ ਭੰਨ-ਤੋੜ ਕਰਨ ਵਾਲੇ 22 ਕੈਦੀ ਤੇ ਹਵਾਲਾਤੀ ਨਾਮਜ਼ਦ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਜਥੇਦਾਰ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ

ਸੰਗਰੂਰ ਵਿੱਚ ‘ਆਪ’ ਦੇ ਕੌਂਸਲਰਾਂ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ