Monday, September 21, 2026
ਤਾਜਾ ਖਬਰਾਂ
ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

Punjab

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: SSP ਸੰਗਰੂਰ

ਪੰਜਾਬ ਨਿਊਜ਼ ਐਕਸਪ੍ਰੈੱਸ | September 21, 2026 08:28 PM

- ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ 'ਤੇ ਉਕਸਾਇਆ ਗਿਆ ਸੀ, ਪੁਲਿਸ ਇਸ ਪਹਿਲੂ ਦੀ ਵੀ ਕਰ ਰਹੀ ਹੈ ਜਾਂਚ
- ਵਿਅਕਤੀ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਰਾਜਿੰਦਰ ਹਸਪਤਾਲ, ਪਟਿਆਲਾ ਵਿਖੇ ਡਾਕਟਰੀ ਨਿਗਰਾਨੀ ਹੇਠ ਹੈ
- ਪਤਨੀ ਦੀ ਸ਼ਿਕਾਇਤ 'ਤੇ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ; ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਜਾਰੀ ਹੈ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

ਚੰਡੀਗੜ੍ਹ / ਸੰਗਰੂਰ, 21 ਸਤੰਬਰ 2026: ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ ਅਪਰਾਧਿਕ ਮਾਮਲੇ ਦਰਜ ਹਨ।

ਉਕਤ ਵਿਅਕਤੀ, ਜਿਸ ਦੀ ਪਛਾਣ ਜੱਗਾ ਸਿੰਘ ਉਰਫ਼ ਜੋਗਾ ਉਰਫ਼ ਜਗਸੀਰ ਸਿੰਘ ਨਿਵਾਸੀ ਪਿੰਡ ਨਮੋਲ, ਥਾਣਾ ਚੀਮਾ, ਸੰਗਰੂਰ ਵਜੋਂ ਹੋਈ ਹੈ, ਨੇ ਐਤਵਾਰ ਸ਼ਾਮ ਲਗਭਗ 5:30 ਵਜੇ ਡੀ.ਸੀ. ਦਫ਼ਤਰ, ਸੰਗਰੂਰ ਦੇ ਬਾਹਰ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਫੌਰਨ ਸਿਵਲ ਹਸਪਤਾਲ, ਸੰਗਰੂਰ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰਾਜਿੰਦਰ ਹਸਪਤਾਲ, ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਉਸ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਹ ਡਾਕਟਰੀ ਨਿਗਰਾਨੀ ਹੇਠ ਹੈ।

ਉਸ ਦੇ ਅਪਰਾਧਿਕ ਰਿਕਾਰਡ ਦੇ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜੱਗਾ ਸਿੰਘ ਨੌਂ ਅਪਰਾਧਿਕ ਐਫ.ਆਈ.ਆਰ. ਵਿੱਚ ਸ਼ਾਮਲ ਆਦਤਨ ਅਪਰਾਧੀ ਹੈ। ਐਸ.ਐਸ.ਪੀ. ਸੰਗਰੂਰ ਨੇ ਦੱਸਿਆ, "ਚਾਰ ਮਾਮਲਿਆਂ ਵਿੱਚ ਉਸ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ ਸਜ਼ਾ ਸੁਣਾਈ ਜਾ ਚੁੱਕੀ ਹੈ, ਜਿਸ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਮਾਮਲਾ ਅਤੇ ਐਕਸਾਈਜ਼ ਐਕਟ ਤਹਿਤ ਤਿੰਨ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ ਚਾਰ ਹੋਰ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਜੱਗਾ ਸਿੰਘ 'ਤੇ ਥਾਣਾ ਠੁੱਲੀਵਾਲ ਵਿਖੇ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ, ਜਿਸ ਵਿੱਚੋਂ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ।"

ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਐਸ.ਐਸ.ਪੀ. ਨੇ ਕਿਹਾ, "ਪੁਲਿਸ ਨੇ ਹਰ ਘਟਨਾਕ੍ਰਮ ਦਾ ਕਾਨੂੰਨੀ ਨੋਟਿਸ ਲਿਆ ਹੈ। ਜੱਗਾ ਸਿੰਘ ਵੱਲੋਂ 12 ਸਤੰਬਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਇੱਕ ਵੀਡੀਓ, ਜਿਸ ਵਿੱਚ ਉਸ ਨੇ ਪਰਿਵਾਰਕ ਵਿਵਾਦ ਨੂੰ ਲੈ ਕੇ ਖ਼ੁਦ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ, ਤੋਂ ਬਾਅਦ ਥਾਣਾ ਚੀਮਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 226 ਤਹਿਤ ਡੇਲੀ ਡਾਇਰੀ ਰਿਪੋਰਟ (ਡੀਡੀਆਰ) ਦਰਜ ਕੀਤੀ ਗਈ ਹੈ।

ਇਸ ਤੋਂ ਇਲਾਵਾ, ਉਸ ਦੀ ਪਤਨੀ ਮਨਪ੍ਰੀਤ ਕੌਰ ਦੀ ਸ਼ਿਕਾਇਤ ਅਤੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਦੇ ਆਧਾਰ 'ਤੇ, ਜਿਸ ਵਿੱਚ ਕਥਿਤ ਕੁੱਟਮਾਰ ਅਤੇ ਤੋੜ-ਫੋੜ ਦਾ ਦੋਸ਼ ਲਗਾਇਆ ਗਿਆ ਸੀ, ਸੰਗਰੂਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੜਤਾਲ ਕੀਤੀ ਅਤੇ ਤੁਰੰਤ ਥਾਣਾ ਚੀਮਾ ਵਿਖੇ ਸੁਖਬੀਰ ਸਿੰਘ ਉਰਫ਼ ਸੁੱਖੀ, ਸਬਰ ਮਿਸਤਰੀ, ਅਮਨ ਸਿੰਘ, ਮੁਕਾਰਤੀ ਸਿੰਘ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 115(2), 126(2), 324(4), 331(6), 190 ਅਤੇ 191(3) ਤਹਿਤ ਮਿਤੀ 20-09-2026 ਨੂੰ ਐਫ.ਆਈ.ਆਰ. ਨੰ. 125 ਦਰਜ ਕੀਤੀ।

ਐਸ.ਐਸ.ਪੀ. ਨੇ ਕਿਹਾ, "ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ 'ਤੇ ਉਕਸਾਇਆ ਗਿਆ ਸੀ ਅਤੇ ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ। ਪਿੰਡ ਵਾਸੀਆਂ ਅਤੇ ਪੰਚਾਇਤ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਪੁਲਿਸ ਅਤੇ ਸਥਾਨਕ ਪੰਚਾਇਤ 'ਤੇ ਦਬਾਅ ਪਾਉਣ ਲਈ ਜੱਗਾ ਸਿੰਘ ਨੂੰ ਇੱਕ ਸਿਆਸੀ ਸਾਜ਼ਿਸ਼ ਦੇ ਹਿੱਸੇ ਵਜੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਉਕਸਾਇਆ ਗਿਆ ਸੀ। ਸਥਾਨਕ ਪੰਚਾਇਤ ਨੇ ਉਸ 'ਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਵੀ ਲਗਾਇਆ ਹੈ।"

ਜਨਤਾ ਨੂੰ ਨਿਰਪੱਖ, ਪਾਰਦਰਸ਼ੀ ਅਤੇ ਤੁਰੰਤ ਜਾਂਚ ਦਾ ਭਰੋਸਾ ਦਿਵਾਉਂਦਿਆਂ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਕਿਹਾ, "ਸੰਗਰੂਰ ਪੁਲਿਸ ਕਾਨੂੰਨ ਦੇ ਸ਼ਾਸਨ ਨੂੰ ਬਣਾਏ ਰੱਖਣ ਅਤੇ ਤੱਥਾਂ ਦੇ ਆਧਾਰ 'ਤੇ ਸਖ਼ਤੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

ਏਸ਼ੀਅਨ ਹਾਕੀ ਫੈਡਰੇਸ਼ਨ ਨੇ CM ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਦਿੱਤਾ ਸੱਦਾ

ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਸਕੱਤਰ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

23 ਸਤੰਬਰ ਨੂੰ ਅੰਮ੍ਰਿਤਸਰ 'ਚ ਹੋਵੇਗੀ NRI ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ; ਲੋਕ ਕੰਮਾਂ ਦੇ ਆਧਾਰ ’ਤੇ ਕਰਨ ਪਿਛਲੀਆਂ ਤੇ ਮੌਜੂਦਾ ਸਰਕਾਰ ਦੀ ਤੁਲਨਾ: ਅਮਨ ਅਰੋੜਾ