Friday, July 17, 2026
ਤਾਜਾ ਖਬਰਾਂ
'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂਝੂਠੀਆਂ ਐਫਆਈਆਰਜ਼ ਅਤੇ ਪੁਲਿਸ ਧਮਕੀਆਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਚੁੱਪ ਨਹੀਂ ਕਰਾ ਸਕਣਗੀਆਂ: ਪੀਵਾਈਸੀ ਪ੍ਰਧਾਨ ਸ਼ੁਭਮ ਸ਼ਰਮਾਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲਿਆਂ ਦੀ ਨਵੀਂ ਜਾਂਚ ਲਈ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਕੀਤਾਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਜਾਬ ਫੇਰੀ ਦੌਰਾਨ ਕਰਤਾਰਪੁਰ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ

Punjab

ਤਰਨਤਾਰਨ 'ਚ 2 ਸਕੇ ਮਾਸੂਮ ਭਰਾਵਾਂ ਦੀ ਹੋਈ ਮੌਤ

ਪੰਜਾਬ ਨਿਊਜ਼ ਐਕਸਪ੍ਰੈੱਸ | July 17, 2026 07:05 PM

ਤਰਨਤਾਰਨ, 17 ਜੁਲਾਈ 2026 - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਣੀਵਲਾਹ ਵਿਖੇ ਭੇਦਭਰੇ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਨਾਲ ਪੂਰੇ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਬੱਚਿਆਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ (7) ਅਤੇ ਗੁਰਦਾਨ ਸਿੰਘ (ਡੇਢ ਸਾਲ) ਪੁੱਤਰ ਸਰਜੀਤ ਸਿੰਘ ਵਾਸੀ ਰਾਣੀਵਲਾਹ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 13 ਜੁਲਾਈ ਦੀ ਰਾਤ ਪਰਿਵਾਰ ਨੇ ਘਰ ਵਿੱਚ ਤਿਆਰ ਕੀਤਾ ਖਾਣਾ ਖਾਧਾ ਸੀ। ਖਾਣਾ ਖਾਣ ਤੋਂ ਕੁਝ ਸਮੇਂ ਬਾਅਦ ਪਰਿਵਾਰ ਦੇ ਮੈਂਬਰਾਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਵੱਲੋਂ ਮੁੱਢਲੇ ਤੌਰ ‘ਤੇ ਦਵਾਈ ਲਈ ਗਈ, ਪਰ ਦੋਵਾਂ ਬੱਚਿਆਂ ਦੀ ਹਾਲਤ ਵਿੱਚ ਕੋਈ ਸੁਧਾਰ ਨਾ ਆਉਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਇਸ ਦੌਰਾਨ 7 ਸਾਲਾ ਗੁਰਨਿਸ਼ਾਨ ਸਿੰਘ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ, ਜਦਕਿ ਡੇਢ ਸਾਲਾ ਗੁਰਦਾਨ ਸਿੰਘ ਨੇ ਅੱਜ ਇਲਾਜ ਦੌਰਾਨ ਆਖ਼ਰੀ ਸਾਹ ਲਿਆ। ਮੁੱਢਲੇ ਤੌਰ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਹੋ ਸਕਦੀ ਹੈ, ਜਿਸ ਕਾਰਨ ਇਹ ਦਰਦਨਾਕ ਘਟਨਾ ਵਾਪਰੀ। ਹਾਲਾਂਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਚੋਹਲਾ ਸਾਹਿਬ ਦੇ ਡਿਊਟੀ ਅਫ਼ਸਰ ਏ.ਐਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਜ਼ਹਿਰੀਲੀ ਵਸਤੂ ਖਾਧੇ ਜਾਣ ਦਾ ਖ਼ਦਸ਼ਾ ਜ਼ਰੂਰ ਪ੍ਰਗਟਾਇਆ ਜਾ ਰਿਹਾ ਹੈ, ਪਰ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਮੈਡੀਕਲ ਅਤੇ ਪੋਸਟਮਾਰਟਮ ਰਿਪੋਰਟਾਂ ਆਉਣ ਤੋਂ ਬਾਅਦ ਹੀ ਹੋ ਸਕੇਗਾ।

ਪੁਲਿਸ ਨੇ ਕਿਹਾ ਹੈ ਕਿ ਜਾਂਚ ਰਿਪੋਰਟਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉੱਧਰ, ਦੋ ਮਾਸੂਮ ਬੱਚਿਆਂ ਦੀ ਮੌਤ ਨਾਲ ਪਿੰਡ ਰਾਣੀਵਲਾਹ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਗਹਿਰਾ ਦੁੱਖ ਅਤੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂ

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਝੂਠੀਆਂ ਐਫਆਈਆਰਜ਼ ਅਤੇ ਪੁਲਿਸ ਧਮਕੀਆਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਚੁੱਪ ਨਹੀਂ ਕਰਾ ਸਕਣਗੀਆਂ: ਪੀਵਾਈਸੀ ਪ੍ਰਧਾਨ ਸ਼ੁਭਮ ਸ਼ਰਮਾ

ਸਫਾਈ ਕਰਮਚਾਰੀਆਂ ਦੀ ਹੜਤਾਲ 'ਤੇ ਹਾਈ ਕੋਰਟ ਸਖ਼ਤ: ਪੜ੍ਹੋ ਕੀ ਕਿਹਾ ?

ਵੱਡੀ ਖ਼ਬਰ: ਹਰਜੀਤ ਗਰੇਵਾਲ 'ਰਾਸ਼ਟਰੀ ਘੱਟ ਗਿਣਤੀ ਕਮਿਸ਼ਨ' ਦੇ ਚੇਅਰਮੈਨ ਨਿਯੁਕਤ

ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਛੋਟੀ ਉਮਰ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਮਾਸਟਰ ਬਣਿਆ ਰਮਨਜੋਤ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਬੈਟਰੀ ਵਾਹਨ ਭੇਟ

ਸ਼੍ਰੋਮਣੀ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ