Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 03:40 PM

- ਬੰਦੀ ਸਿੰਘਾਂ ਨਾਲ ਸਰਕਾਰਾਂ ਦਾ ਵਿਤਕਰਾ ਸਿੱਖਾਂ ਨਾਲ ਨਾਇਨਸਾਫ਼ੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਕਰਹਾਲੀ/ਅੰਮ੍ਰਿਤਸਰ, 29 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਕੌਮੀ ਹੀਰੇ ਹਨ, ਜਿਨ੍ਹਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਨਜ਼ਰਬੰਦ ਹਨ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਚੁੱਕੇ ਸਿੰਘਾਂ ਦੇ ਮਾਮਲੇ ਵਿਚ ਵੀ ਜੇਕਰ ਕਾਨੂੰਨੀ ਅਤੇ ਸੰਵਿਧਾਨਕ ਹੱਕ ਅਨੁਸਾਰ ਰਿਹਾਈ ਨਹੀਂ ਹੁੰਦੀ ਤਾਂ ਇਹ ਗੰਭੀਰ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਮਾਮਲਾ ਨਹੀਂ, ਸਗੋਂ ਸਮੁੱਚੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਅਰਦਾਸ ਸਮਾਗਮ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਕੌਮ ਅੰਦਰ ਚੇਤਨਾ ਪੈਦਾ ਕਰਦੇ ਹਨ। ਇਸ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਕੁਰਬਾਨੀ ਅਤੇ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਸਬੰਧੀ ਅਵਾਜ਼ ਹੋਰ ਬੁਲੰਦ ਹੋਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਵਿਰੁੱਧ ਸੰਘਰਸ਼ ਦੇ ਰਾਹ ਤੁਰੇ ਬੰਦੀ ਸਿੰਘਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਦੀ ਚਾਰ-ਦਿਵਾਰੀ ਵਿਚ ਬਿਤਾਅ ਦਿੱਤੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾਂ ਬੇਇਨਸਾਫ਼ੀ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕਿਸੇ ਨਾਲ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਨਾਲ ਤੁਲਨਾ ਨਹੀਂ ਕਰਦੀ, ਸਗੋਂ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਭ ਲਈ ਇਕ ਹੈ, ਤਾਂ ਉਸ ਦੀ ਵਰਤੋਂ ਵੀ ਇੱਕੋ ਜਿਹੀ ਹੋਣੀ ਚਾਹੀਦੀ ਹੈ। ਇਸੇ ਦੇਸ਼ ਵਿਚ ਘਿਨੌਣੇ ਅਪਰਾਧਾਂ ’ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਸਾਲ ਵਿਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪ੍ਰੰਤੂ ਬੰਦੀ ਸਿੰਘਾਂ ਦੇ ਮਾਮਲੇ ਵਿਚ ਹਮੇਸ਼ਾ ਵਿਤਕਰਾ ਹੀ ਹੋਇਆ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਤੱਕ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ।

ਆਰੰਭਤਾ ਸਮੇਂ ਸਜੇ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਸ. ਬਲਤੇਜ ਸਿੰਘ ਖੋਖ, ਸ. ਜਸਮੇਰ ਸਿੰਘ ਲਾਛੜੂ, ਸ. ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਮੰਤਰੀ ਸ. ਪ੍ਰੇਮ ਸਿੰਘ ਚੰਦੂਮਾਜਰਾ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਭਾਗ ਸਿੰਘ, ਸ. ਸਤਨਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਸ. ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਗੁਰਵਿੰਦਰ ਸਿੰਘ ਮੁਹਾਲੀ, ਸ. ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ