Sunday, April 12, 2026

Punjab

ਦਲਿਤਾਂ ਦੀ ਬੇਇਜ਼ਤੀ ਕਰਨ ਲਈ ਸੋਚੀ-ਸਮਝੀ ਸਾਜ਼ਿਸ਼ ਰਚ ਰਹੀ ਹੈ AAP: ਤਰੁਣ ਚੁਘ

PUNJAB NEWS EXPRESS | April 12, 2026 06:12 PM

AAP ਆਗੂਆਂ ਦੀਆਂ ਹਰਕਤਾਂ ਨਾਲ ਸਮਾਜਕ ਤਾਨਾਬਾਨਾ ਤੋੜਣ ਦੀ ਕੋਸ਼ਿਸ਼, ਘਟਨਾਵਾਂ ਦੀ ਖਤਰਨਾਕ ਲੜੀ ਸਾਹਮਣੇ
ਚੰਡੀਗੜ੍ਹ:  
ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁਘ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਮੂਰਤੀਆਂ ਨਾਲ ਹੋ ਰਹੀਆਂ ਲਗਾਤਾਰ ਤੋੜਫੋੜ ਅਤੇ ਬੇਇਜ਼ਤੀ ਦੀਆਂ ਘਟਨਾਵਾਂ ਇਕੱਲੀਆਂ ਨਹੀਂ ਹਨ, ਸਗੋਂ ਇਹ ਇੱਕ ਸੋਚੀ-ਸਮਝੀ ਅਤੇ ਖਤਰਨਾਕ ਪੈਟਰਨ ਦਾ ਹਿੱਸਾ ਹਨ, ਜਿਸ ਰਾਹੀਂ ਦਲਿਤ ਸਮਾਜ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਚੁਘ ਨੇ ਕਿਹਾ ਕਿ ਹੋਸ਼ਿਆਰਪੁਰ ਵਿੱਚ ਜਿੱਥੇ ਇੱਕ ਪਾਸੇ AAP ਦੇ ਵਿਧਾਇਕ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਨਾਲ ਮਾਲਾ ਸਾਂਝੀ ਕਰਕੇ ਘੋਰ ਬੇਅਦਬੀ ਕੀਤੀ ਗਈ, ਉੱਥੇ ਹੀ ਕੁਝ ਸਮੇਂ ਬਾਅਦ ਉਸੇ ਇਲਾਕੇ ਵਿੱਚ ਮੂਰਤੀ ਨੂੰ ਮੁੜ ਨਿਸ਼ਾਨਾ ਬਣਾਇਆ ਗਿਆ। ਫਿਲੌਰ ਦੇ ਨੰਗਲ ਪਿੰਡ ਵਿੱਚ ਵੀ ਇੱਕੋ ਮੂਰਤੀ ਨੂੰ ਵਾਰ-ਵਾਰ ਅਪਵਿਤ੍ਰ ਕੀਤਾ ਜਾਣਾ ਇਹ ਦਰਸਾਉਂਦਾ ਹੈ ਕਿ ਦੋਸ਼ੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਹੈਰਿਟੇਜ ਸਟ੍ਰੀਟ 'ਤੇ ਗਣਤੰਤਰ ਦਿਵਸ ਦੇ ਦਿਨ ਬਾਬਾ ਸਾਹਿਬ ਦੀ ਮੂਰਤੀ 'ਤੇ ਹਮਲਾ ਅਤੇ ਸੰਵਿਧਾਨ ਦੀ ਪ੍ਰਤਿਕ੍ਰਿਤੀ ਨੂੰ ਸਾੜਨ ਦੀ ਕੋਸ਼ਿਸ਼ ਦੇਸ਼ ਦੀ ਰੂਹ 'ਤੇ ਹਮਲਾ ਹੈ। ਇਸ ਨਾਲ ਨਾਲ ਖਾਲਿਸਤਾਨੀ ਨਾਰੇ ਲਿਖੇ ਜਾਣ ਅਤੇ ਅਤਿਵਾਦੀ ਤੱਤਾਂ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵੇ ਹਾਲਾਤ ਨੂੰ ਹੋਰ ਗੰਭੀਰ ਬਣਾਉਂਦੇ ਹਨ।

ਚੁਘ ਨੇ ਕਿਹਾ ਕਿ ਹਾਲ ਹੀ ਵਿੱਚ ਹੋਸ਼ਿਆਰਪੁਰ ਦੀ ਘਟਨਾ ਤੋਂ ਕੁਝ ਹੀ ਦਿਨਾਂ ਬਾਅਦ ਫਾਜ਼ਿਲਕਾ ਵਿੱਚ ਬਾਬਾ ਸਾਹਿਬ ਦੇ ਪੋਸਟਰ ਫਾੜੇ ਗਏ, ਜੋ ਦਰਸਾਉਂਦਾ ਹੈ ਕਿ ਇਹ ਘਟਨਾਵਾਂ ਲਗਾਤਾਰ ਅਤੇ ਤੇਜ਼ੀ ਨਾਲ ਹੋ ਰਹੀਆਂ ਹਨ। ਇਹ ਕੋਈ ਇਤਫਾਕ ਨਹੀਂ, ਸਗੋਂ ਦਲਿਤ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸੋਚੀ-ਸਮਝੀ ਸਾਜ਼ਿਸ਼ ਹੈ।

AAP ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੁਘ ਨੇ ਕਿਹਾ ਕਿ ਜਦੋਂ ਸੱਤਾ ਵਿੱਚ ਬੈਠੇ ਲੋਕ ਖੁਦ ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਹੋਣ, ਤਾਂ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਉਨ੍ਹਾਂ AAP ਵਿਧਾਇਕ ਦੀ ਇਸ ਹਰਕਤ ਨੂੰ “ਗੰਭੀਰ ਬੇਅਦਬੀ” ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਭਰ ਦੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਚੁਘ ਨੇ ਕਿਹਾ ਕਿ ਭਾਜਪਾ ਇਸ ਤਰ੍ਹਾਂ ਦੇ ਅਪਮਾਨਜਨਕ ਅਤੇ ਦੁਰਭਾਵਨਾਪੂਰਨ ਮੰਸੂਬਿਆਂ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਜਵਾਬ ਮੰਗਦੇ ਹੋਏ ਕਿਹਾ ਕਿ ਭਾਜਪਾ ਇਸ ਮੁੱਦੇ ਨੂੰ ਰਾਸ਼ਟਰੀ ਪੱਧਰ 'ਤੇ ਉਠਾਏਗੀ ਅਤੇ ਬਾਬਾ ਸਾਹਿਬ ਦੇ ਸਨਮਾਨ ਨਾਲ ਖਿਲਵਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

CM ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਚੀਮਾ

ਆਰਬੀਯੂ ਵਿਖੇ ਵਿਸਾਖੀ ਦੇ ਜਸ਼ਨ ਰਵਾਇਤੀ ਉਤਸ਼ਾਹ ਨਾਲ ਮਨਾਏ ਗਏ

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ